ਐਸ. ਜੀ. ਪੀ. ਸੀ. ਨੇ ਦਿੱਤਾ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਸਮਾਂ

0
26
Harjinder dhami

ਅੰਮ੍ਰਿਤਸਰ, 19 ਫਰਵਰੀ 2026 : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਜੋ ਬੀਤੇ ਦਿਨੀਂ ਜ਼ਮੀਨਾਂ ਦੇ ਮਾਮਲੇ ਸਬੰਧੀ ਦੋਸ਼ ਲਗਾਏ ਹਨ ਨੂੰ ਸਾਬਤ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ ।

ਕਿਸ ਨੇ ਦਿੱਤਾ ਹੈ ਇਹ ਸਮਾਂ

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਵਲੋਂ ਬੀਤੇ ਦਿਨ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਲਾਏ ਗੰਭੀਰ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ । ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ।

ਸਬੂਤ ਪੇੇਸ਼ ਨਾ ਕਰਨ ਤੇ ਕਾਰਵਾਈ ਦੇ ਅਧਿਕਾਰ ਦਿੱਤੇ ਗਏ ਹਨ ਪ੍ਰਧਾਨ ਨੂੰ

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ (Interim Committee) ਵਲੋਂ ਲਏ ਗਏ ਫ਼ੈਸਲੇ ਅਨੁਸਾਰ 72 ਘੰਟਿਆਂ ਅੰਦਰ ਸਬੂਤ ਪੇਸ਼ ਨਾ ਕਰਨ ‘ਤੇ ਉਨ੍ਹਾਂ ਵਿਰੁੱਧ ਕਾਰਵਾਈ ਦੇ ਅਧਿਕਾਰ ਪ੍ਰਧਾਨ ਨੂੰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀਆਂ ਜ਼ਮੀਨਾਂ ਸੰਬੰਧੀ ਕਥਿਤ ਤੌਰ ‘ਤੇ ਗ਼ਲਤ ਬਿਆਨਬਾਜ਼ੀ ਕਰਨ ‘ਤੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਉਹ ਮੁਆਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਨੂੰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਹਿਦਾਇਤ ਕੀਤੀ ਗਈ ਹੈ । ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨਾਂ ਦੇ ਮਾਮਲੇ ਵਿਚ ਜੋ ਵੀ ਕਾਰਵਾਈ ਕੀਤੀ ਗਈ ਹੈ ਉਹ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਤੇ ਕਾਨੂੰਨ ਅਨੁਸਾਰ ਕੀਤੀ ਗਈ ਹੈ ।

Read More : ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਐਸ. ਜੀ. ਪੀ. ਸੀ. ‘ਤੇ ਗੰਭੀਰ ਸਵਾਲ

LEAVE A REPLY

Please enter your comment!
Please enter your name here