ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਵੋਟ ਜਨਰਲ ਹਾਊਸ ਵਿੱਚ ਰੱਖੀ ਗਈ ਸੀ। ਇਥੇ ਪ੍ਰਵਾਨ ਕਰਨ ਤੋਂ ਬਾਅਦ ਇਸ ਨੂੰ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਦੇ ਮਾਧਿਅਮ ਬੰਦ ਹੋ ਗਏ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਜਦੋਂ ਸਭ ਕੁਝ ਆਮ ਵਾਂਗ ਹੋ ਰਿਹਾ ਹੈ ਤਾਂ ਦੋਵਾਂ ਦੇਸ਼ਾਂ ਵਿਚਾਲੇ ਚੱਲਣ ਵਾਲੀਆਂ ਰੇਲ ਗੱਡੀਆਂ ਅਤੇ ਬੱਸਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਅਜੇ ਵੀ ਸ਼ਰਧਾਲੂਆਂ ਅਤੇ ਲੋਕਾਂ ਨੂੰ ਵੀਜ਼ੇ ਲਈ ਦਿੱਲੀ ਜਾਣਾ ਪੈਂਦਾ ਹੈ।ਜ਼ਿਕਰਯੋਗ ਹੈ ਕਿ ਪੰਜ-ਆਬ ਬੱਸ ਸੇਵਾ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2006 ਵਿੱਚ ਕੀਤੀ ਸੀ, ਪਰ 10 ਅਗਸਤ, 2019 ਨੂੰ ਜਦੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਈ ਗਈ ਤਾਂ ਪਾਕਿਸਤਾਨ ਸਰਕਾਰ ਨੇ ਇਸ ਬੱਸ ਨੂੰ ਬੰਦ ਕਰ ਦਿੱਤਾ ਸੀ।