CBSE ਵੱਲੋਂ ਪ੍ਰੀਖਿਆ ਦੌਰਾਨ ਕੜੇ ਉਤਾਰਨ ਦੀ ਘਟਨਾ ਦੀ SGPC ਨੇ ਕੀਤੀ ਸਖ਼ਤ ਨਿਖੇਧੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਐਸ.ਈ ਵੱਲੋਂ ਲਈ ਗਈ ਭਰਤੀ ਪ੍ਰੀਖਿਆ ਦੌਰਾਨ ਕੜੇ ਉਤਾਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ:ਵਿਜੀਲੈਂਸ ਬਿਊਰੋ ਨੇ DDPO ਤੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ ॥ Latest News
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀ.ਬੀ.ਐਸ.ਈ. ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਲਾਪਰਵਾਹੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿੱਚ ਸਥਾਪਿਤ ਸੈਂਟਰ ਵਿੱਚ ਚੈਕਿੰਗ ਦੌਰਾਨ ਨੌਜਵਾਨਾਂ ਦੇ ਕੜੇ ਲਹਾਏ ਗਏ ਸੀ।
ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਸੀਬੀਐਸਈ ਦੇ ਪ੍ਰਬੰਧਕੀ ਮੁਖੀ ਦੇ ਅਹੁਦੇ ਲਈ ਹੋਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।