Wednesday, September 21, 2022
spot_img

ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ DC ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਸੰਬੰਧਿਤ

ਖੇਡ ਵਿਭਾਗ ‘ਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਮੀਤ ਹੇਅਰ

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ...

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਉੱਠੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ...

ਸਵਾਈਨ ਫਲੂ ਨਾਲ ਸਮਾਣਾ ‘ਚ ਹੋਈ ਪਹਿਲੀ ਮੌਤ

ਸਵਾਈਨ ਫਲੂ ਆਪਣਾ ਕਹਿਰ ਵਰਸਾ ਰਿਹਾ ਹੈ। ਇਸ ਵਾਇਰਸ...

Share

ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕਾਲੇ ਚੋਲੇ ਪਹਿਨਕੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸਰਕਾਰਾਂ ਨੂੰ ਜਗਾਉਣ ਲਈ ਧਰਨਾ ਦਿੱਤਾ ਗਿਆ। ਧਰਨੇ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ ਕਾਲੇ ਚੋਲੇ ਪਹਿਨਕੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਸਨ।

ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ, ਗੁਰਦੁਆਰਾ ਡੇਰਾ ਬਾਬਾ ਅਜਾਪਾਲ ਦੇ ਪ੍ਰਬੰਧਕ ਅਤੇ ਸਟਾਫ ਤੋਂ ਇਲਾਵਾ ਪ੍ਰਬੰਧ ਅਧੀਨ ਕਾਲਜਾਂ ਦੇ ਵਿਦਿਆਰਥੀ ਅਤੇ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਕਾਲੀਆਂ ਦਸਤਾਰਾਂ ਅਤੇ ਕਾਲੇ ਰੰਗ ਦਾ ਪਹਿਰਾਵਾ ਪਾਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਵਿਚ ਉਚੇਚੇ ਤੌਰ ’ਤੇ ਸੰਤ ਮਹਾਂਪੁਰਸ਼ਾਂ ’ਚ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ। ਧਰਨੇ ਦੌਰਾਨ ਢਾਡੀ ਜਥਾ ਸੁਖਜਿੰਦਰ ਸਿੰਘ ਚੰਗਿਆੜਾ ਨੇ ਗੁਰੂ ਇਤਿਹਾਸ ਦੀਆਂ ਵਾਰਾਂ ਸੁਣਕੇ ਜ਼ਬਰ ਤੇ ਜ਼ੁਲਮ ਦੇ ਖਿਲਾਫ਼ ਲੜਨ ਦਾ ਜੋਸ਼ ਭਰਿਆ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਵਫ਼ਦ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੰਦੀ ਸਿੰਘ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਕਾਨੂੰਨ ਤੌਰ ’ਤੇ ਉਨ੍ਹਾਂ ਦੀ ਰਿਹਾਈ ਜਲਦ ਹੋਣੀ ਚਾਹੀਦੀ ਹੈ, ਪ੍ਰੰਤੂ ਠੀਠ ਸਰਕਾਰਾਂ ਦੀ ਮਾੜੀ ਨੀਤ ਕਰਕੇ ਵੱਖ ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਨੂੰ ਤਸ਼ੱਦਦ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਗਲਤ ਨੀਤ ਤੇ ਨੀਤੀ ਖਿਲਾਫ਼ ਲਾਮਬੰਦ ਹੋਣਾ ਅੱਜ ਸਮੇਂ ਦੀ ਵੱਡੀ ਲੋੜ ਹੈ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਲਗਾਤਾਰ ਸੰਘਰਸ਼ਸੀਲ ਹੈ ਅਤੇ ਕਾਨੂੰਨੀ ਲੜਾਈ ਵੀ ਲੜ ਰਹੀ ਹੈ, ਪ੍ਰੰਤੂ ਅੱਜ ਸਰਕਾਰਾਂ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ’ਤੇ ਲੱਗੀਆਂ ਹੋਈਆਂ ਹਨ ਅਜਿਹਾ ਰੁਝਾਨ ਸਰਕਾਰਾਂ ਨੂੰ ਮਹਿੰਗਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਨਾਲ ਸਰਕਾਰਾਂ ਦੇ ਦੋਹਰੇ ਮਾਪਦੰਡ ਸਾਹਮਣੇ ਆ ਰਹੇ ਹਨ, ਜੋ ਕਹਿਣੀ ਤੋਂ ਕਥਨੀ ’ਤੇ ਨਹੀਂ ਚੱਲਦੀਆਂ, ਜਦਕਿ ਕੇਂਦਰ ਸਰਕਾਰ ਨੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ ਅਤੇ ਬਾਅਦ ਵਿਚ ਆਪਣੇ ਹੀ ਫੈਸਲੇ ਤੋਂ ਪਲਟ ਜਾਣ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਪੱਖਪਾਤੀ ਹੈ।

ਇਸ ਮੌਕੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਜੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਜਾਂਦੇ ਤਾਂ ਸਾਰਿਆਂ ਨੂੰ ਜ਼ਬਰ ਅਤੇ ਜ਼ੁਲਮ ਦੇ ਖਿਲਾਫ ਲੜਾਈ ਲੜਨ ਵਾਲਿਆਂ ਦੀ ਰਿਹਾਈ ਨੂੰ ਲੈ ਕੇ ਤਿੱਖਾ ਸੰਘਰਸ਼ ਉਲੀਕਣਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ, ਪ੍ਰੰਤੂ ਅੱਜ ਦੇਸ਼ ਦੀਆਂ ਸਰਕਾਰਾਂ ਹੀ ਸਿੱਖਾਂ ਦੇ ਸੰਘਰਸ਼ ਅਤੇ ਘੋਲ ਦੀ ਅਣਦੇਖੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ’ਤੇ ਦੋਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਰਾਜੀਵ ਗਾਂਧੀ ਤੇ ਬਿਲਾਕਸ ਬਾਨੋ ਵਰਗੇ ਮਾਮਲੇ ਵਿਚ ਰਿਹਾਈ ਹੋ ਸਕਦੀ ਹੈ ਤਾਂ ਬੰਦੀ ਸਿੰਘਾਂ ’ਤੇ ਪੱਖਪਾਤੀ ਰਵੱਈਆ ਕਿਉਂ ਅਪਣਾਇਆ ਜਾ ਰਿਹਾ ਹੈ।

ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਮੈਨੇ. ਸੁਰਜੀਤ ਸਿੰਘ, ਮੈਨੇ. ਜਗਦੀਸ਼ ਸਿੰਘ, ਮੈਨੇ. ਸੰਦੀਪ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ,ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਸਤਵਿੰਦਰ ਸਿੰਘ, ਸੁੁਖਬੀਰ ਸਿੰਘ ਅਬਲੋਵਾਲ, ਰਵਿੰਦਰਪਾਲ ਸਿੰਘ ਵਿੰਦਾ, ਪਲਵਿੰਦਰਪਾਲ ਸਿੰਘ ਰਿੰਕੂ, ਅਵਤਾਰ ਸਿੰਘ ਹੈਪੀ, ਮਨਪ੍ਰੀਤ ਸਿੰਘ ਚੱਢਾ, ਸੁਖਵਿੰਦਰਪਾਲ ਸਿੰਘ ਮਿੰਟਾ, ਜੰਗ ਸਿੰਘ ਇਟਲੀ, ਜਸਵੀਰ ਕੌਰ ਚੰਦੀ, ਜਸਪਾਲ ਕੌਰ ਬਾਰਨ, ਹਰਬੰਸ ਸਿੰਘ ਲੰਗ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਮੁੱਚਾ ਸਟਾਫ਼ ਅਤੇ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।

spot_img