SGPC passed the budget of 12 billion 60 crore 97 lakh 38 thousand rupees, the budget increased by 150 crore

ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ | ਇਹ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਪਰੰਤੂ ਇਸ ਵਾਰ ਸ਼੍ਰੌਮਣੀ ਕਮੇਟੀ ਵਲੋ , 12 ਅਰਬ 60 ਕਰੋੜ 97 ਲੱਖ 38 ਹਜਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ ਗਈ ਹੈ ।

ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਆਉਣ ਵਾਲੇ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਬਾਰੇ ਦੱਸਿਆ । ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਵੀ ਗੱਲ ਸਾਂਝੀ ਕੀਤੀ।

ਇਹ ਪਹਿਲੀ ਵਾਰ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਲਗਾਈ ਵੱਡੀ ਅਕਾਰ ਵਾਲੀ ਸਕਰੀਨ ’ਤੇ ਨਾਲੋ-ਨਾਲ ਵੇਰਵੇ ਦਿਖਾਏ ਜਾ ਰਹੇ ਸਨ | ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਬੀਤੇ ਵਰ੍ਹੇ ਨਾਲੋਂ ਇਸ ਵਾਰ 300 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦਾ ਬਜਟ 11 ਅਰਬ 38 ਕਰੋੜ ਰੁਪਏ ਦਾ ਸੀ ਇਸ ਵਾਰ ਉਹਨਾਂ ਵੱਲੋਂ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ ਨੂੰ ਸਭ ਤੋਂ ਵੱਡੀ ਆਮਦਨੀ ਗੋਲਕਾਂ ਦੀ ਜਾਂ ਜਮੀਨਾਂ ਤੇ ਜਾਇਦਾਦਾਂ ਦੀ ਤੇ ਬੈਂਕਾਂ ਦੀਆਂ ਐਫਡੀਆਂ ਦੀ ਆਮਦਨ ਹੈ | ਉਹਨਾਂ ਨੇ ਕਿਹਾ ਕਿ ਇਸ ਵਾਰ ਸਾਫ਼ ਸੁਥਰੇ ਢੰਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੀ ਵੰਡ ਕੀਤੀ ਗਈ ਹੈ ਅਤੇ ਸਭ ਤੋਂ ਵੱਡਾ ਖਰਚ ਤਨਖਾਵਾਂ ਦਾ ਹੈ। ਜਾਣੋ ਕਿਹੜੇ -ਕਿਹੜੇ ਕਾਰਜਾਂ ਲਈ ਕਿੰਨਾ ਬਜਟ ਪੇਸ਼ ਕੀਤਾ ਗਿਆ ਹੈ :

-ਪੰਜ ਅਰਬ 33 ਕਰੋੜ 17 ਹਜਾਰ 227 ਰੁਪਏ ਰੱਖੇ ਗਏ ਹਨ।ਪੰਥਕ ਕਾਰਜਾਂ ਦੇ ਲਈ 7 ਕਰੋੜ 16 ਲੱਖ 73 ਹਜਾਰ ਰੁਪਏ ਰੱਖੇ ਗਏ ਹਨ।

-ਮੁਫਤ ਵਿਦਿਆ ਜਿਸ ਵਿੱਚ ਦੋ ਅਦਾਰੇ ਮਾਤਾ ਸਾਹਿਬ ਕੌਰ ਖਾਲਸਾ ਗਰਲਸ ਸਕੂਲ ਤੇ ਉਸਦੇ ਨਾਲ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਉਸ ਤੋਂ ਇਲਾਵਾ ਅੰਮ੍ਰਿਤਧਾਰੀ ਬੱਚਿਆਂ ਦਾ ਤੇ ਸਕੋਲਰਸ਼ਿਪ ਲਈ ਸੱਤ ਕਰੋੜ 20 ਲੱਖ ਰੁਪਏ ਰੱਖੇ ਗਏ ਹਨ।
-ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਲਈ 8 ਕਰੋੜ ਰੁਪਏ ਰੱਖੇ ਗਏ ਹਨ |
-ਲੋਕ ਭਲਾਈ ਦੇ ਕਾਰਜਾਂ ਅਤੇ ਗਰੀਬ ਪਰਿਵਾਰਾਂ ਤੇ ਲੋੜਵੰਦਾਂ ਦੀ ਸਹਾਇਤਾ ਦੇ ਲਈ 6 ਕਰੋੜ 88 ਲੱਖ ਰੁਪਏ ਰੱਖੇ ਗਏ ਹਨ |

-ਇਸ ਵਾਰ ਇਹ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ ਤੇ ਵਿਦਿਆ ਲਈ ਕੁੱਲ 67 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ | 41 ਕਰੋੜ ਤੇ ਨਵੀਨੀਕਰਨ ਲਈ ਦੋ ਕਰੋੜ ਇਮਾਰਤ ਦੀ ਰੰਗ ਰੋਕਣ ਲਈ ਅਤੇ ਦੋ ਕਰੋੜ ਰੁਪਏ ਮੀਰੀ ਪੀਰੀ ਅਕੈਡਮੀ ਲੇੜੀ 8 ਕਰੋੜ ਰੱਖੇ ਗਏ ਹਨ |
-100 ਕਰੋੜ ਰੁਪਆ ਧਰਮ ਪ੍ਰਚਾਰ ਦੇ ਲਈ ਰੱਖਿਆ ਗਿਆ ਹੈ।IPS ਅਤੇ IAS ਦੀ ਸਿਖਲਾਈ ਲਈ ਬਣਾਈ ਸੰਸਥਾ ਲਈ ਵੱਡਾ ਬਜਟ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਜੋ ਗੁਰਚਰਨ ਸਿੰਘ ਟੋਹਰਾ ਇੰਸਟੀਟਿਊਟ ਬਹਾਦਰਗੜ੍ਹ ਵਿਖੇ ਹੈ ਉੱਥੇ ਧਰਮ ਪ੍ਰਚਾਰ ਦੇ ਲਈ ਦੋ ਸਕੀਮਾਂ ਤਿਆਰ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 450ਵਾਂ ਜੋਤੀ ਦਿਵਸ ਗੋਇੰਦਵਾਲ ਦੀ ਧਰਤੀ ‘ਤੇ ਮਨਾਇਆ ਜਾਵੇਗਾ।ਗੋਇੰਦਵਾਲ ਸਾਹਿਬ ਵਿੱਚ ਵੀ ਬਹੁਤ ਕੰਮ ਚੱਲ ਰਿਹਾ ਹੈ।

LEAVE A REPLY

Please enter your comment!
Please enter your name here