ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਚ SGPC ਪ੍ਰਧਾਨ ਧਾਮੀ ਪੰਜਾਂ ਪਿਆਰਿਆਂ ਅੱਗੇ ਹੋਏ ਪੇਸ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੌਰਾਨ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਵੀ ਲਿਖ ਕੇ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਜੋ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਹੋਵੇਗਾ ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ |
ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ-ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ || National News
ਅੰਮ੍ਰਿਤ ਸੰਚਾਰ ਵਿੱਚ ਪਹੁੰਚਣ ਤੋਂ ਪਹਿਲਾਂ ਐਡਵੋਕੇਟ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉਹਨਾਂ ਨੂੰ ਮਿਲ ਕੇ ਆਏ ਹਨ ਜਿਸ ਤੋਂ ਉਪਰੰਤ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖਸ਼ਾਉਣ ਲਈ ਪਹੁੰਚੇ ਹਨ | 12 ਵਜੇ ਅੰਮ੍ਰਿਤ ਸੰਚਾਰ ਆਰੰਭ ਹੋਵੇਗਾ ਜਿਸ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਆਪਣਾ ਫੈਸਲਾ ਦੇਣਗੇ ।