ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ ਬਣੇ ਸ਼ਾਹਬਾਜ਼ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁਦੇ ‘ਤੇ ਕਾਰਜਸ਼ੀਲ ਕੀਤਾ।
ਸਪੇਨ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 200 ਤੋਂ ਵੱਧ ਮੌਤਾਂ || International News
ਇਸ ਮੌਕੇ ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।