ਸ਼ੰਭੂ ਬਾਰਡਰ ਕਿਸਾਨ ਮੋਰਚਾ : ਪੰਜਾਬ ਪੁਲਿਸ ਦੀ ਕਿਸਾਨ ਆਗੂਆਂ ਨਾਲ ਮੀਟਿੰਗ

0
97

ਸ਼ੰਭੂ ਬਾਰਡਰ ਕਿਸਾਨ ਮੋਰਚਾ : ਪੰਜਾਬ ਪੁਲਿਸ ਦੀ ਕਿਸਾਨ ਆਗੂਆਂ ਨਾਲ ਮੀਟਿੰਗ

ਪੰਜਾਬ ਪੁਲਿਸ ਅਧਿਕਾਰੀਆਂ ਵਲੋਂ ਸ਼ੰਭੂ ਬਾਰਡਰ ਤੇ ਬੈਠੇ ਮੋਰਚੇ ਦੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਦੂਸਰੇ ਪਾਸੇ ਹਰਿਆਣਾ ਪੁਲਿਸ ਵਲੋ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਪਹਿਰਾ ਸਖ਼ਤ ਕਰਨਾ ਸ਼ੁਰੂ ਕੜ ਦਿੱਤਾ ਹੈ।

ਸ਼ੰਭੂ ਬਾਰਡਰ ਤੇ ਡੀ ਆਈ ਜੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀ ਅਤੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਹੋਰਾਂ ਦੀ ਮੀਟਿੰਗ ਹੋਈ। ਪੰਜਾਬ ਪੁਲਿਸ ਵਲੋਂ ਕਿਸਾਨਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾ ਰੱਖਣ ਦੀ ਗੱਲ ਕਹੀ ਹੈ। ਇਸ ਦੌਰਾਨ ਇਹ ਵੀ ਗੱਲ ਹੋਈ ਕਿ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਨੇ ਕਿਸਾਨਾਂ ਦੇ ਪੱਖ ਨੂੰ ਪੇਸ਼ ਕੀਤਾ ਹੈ ਤੇ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਏ ਹਨ। ਅਜਿਹੇ ਵਿਚ ਕਿਸਾਨਾਂ ਨੂੰ ਇਸ ਸਭ ਨੀ ਸਮਝਦੇ ਹੋਏ ਕੋਈ ਵੀ ਗ਼ਲਤ ਕਦਮ ਨਹੀਂ ਚੁੱਕਣਾ ਚਾਹੀਦਾ ਹੈ।

ਗੁਰਮੀਤ ਖੁੱਡੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ || Punjab News

ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਕੀਤੇ ਐਲਾਨ ਅਨੁਸਾਰ ਉਹਨਾਂ ਦਾ 100 ਕਿਸਾਨਾਂ ਦਾ ਜੱਥਾ 6 ਦਸੰਬਰ ਸ਼ਾਂਤੀ ਪੂਰਵਕ ਢੰਗ ਨਾਲ ਦਿੱਲੀ ਲਈ ਰਵਾਨਾ ਹੋਵੇਗਾ। ਪੰਧੇਰ ਨੇ ਕਿਹਾ ਕਿ ਉਹ ਮੋਰਚੇ ਦੇ ਪਹਿਲੇ ਦਿਨ ਤੋਂ ਹੀ ਸ਼ਾਂਤੀ ਨਾਲ ਬੈਠ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਹਿ ਰਹੇ ਹਨ ਪਰ ਹਰਿਆਣਾ ਸਰਕਾਰ ਕੇਂਦਰ ਦੇ ਇਸ਼ਾਰੇ ਤੇ ਨਿਹੱਥੇ ਕਿਸਾਨਾਂ ਤੇ ਤਸ਼ੱਦਦ ਢਾਅ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾ ਜੱਥਾ ਰੋਕਿਆ ਜਾਂਦਾ ਹੈ ਜਾਂ ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਸ਼ੰਭੂ ਬਾਰਡਰ ਤੋਂ ਦੂਸਰਾ ਜੱਥਾ ਰਵਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here