ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ||Sports News

0
116

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ ਸਵੇਰੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਬੰਗਲਾਦੇਸ਼ ਦੇ ਸਟਾਰ ਕ੍ਰਿਕਟਰ ਸ਼ਾਕਿਬ ਅਲ ਹਸਨ ‘ਤੇ ਵਿਦਿਆਰਥੀ ਦੀ ਹੱਤਿਆ ਦਾ ਦੋਸ਼, FIR ਦਰਜ

ਸ਼ਿਖਰ ਪਹਿਲੀ ਵਾਰ 2010 ‘ਚ ਆਸਟ੍ਰੇਲੀਆ ਖਿਲਾਫ ਵਨਡੇ ਟੀਮ ‘ਚ ਸ਼ਾਮਲ ਹੋਏ ਸਨ। ਉਸਨੇ ਆਪਣਾ ਆਖਰੀ ਵਨਡੇ 2022 ਵਿੱਚ ਬੰਗਲਾਦੇਸ਼ ਦੇ ਖਿਲਾਫ ਖੇਡਿਆ ਸੀ, ਉਦੋਂ ਤੋਂ ਉਸਨੂੰ ਟੀਮ ਇੰਡੀਆ ਵਿੱਚ ਜਗ੍ਹਾ ਨਹੀਂ ਮਿਲੀ ਸੀ।


ਸ਼ਿਖਰ ਧਵਨ ਨੇ ਇਕ ਮਿੰਟ 17 ਸੈਕਿੰਡ ਦੀ ਵੀਡੀਓ ਪੋਸਟ ਕਰਕੇ ਆਪਣੇ ਬਚਪਨ ਦੇ ਕੋਚ ਦਾ ਨਾਂ ਲਿਆ। ਇਸ ਵਿੱਚ ਉਸਨੇ ਕਿਹਾ- ਹੈਲੋ! ਅੱਜ ਮੈਂ ਉਸ ਮੋੜ ਤੇ ਖੜ੍ਹਾ ਹਾਂ ਜਿੱਥੋਂ ਜਦੋਂ ਮੈਂ ਪਿੱਛੇ ਮੁੜ ਕੇ ਦੇਖਦਾ ਹਾਂ ਤਾਂ ਮੈਨੂੰ ਸਿਰਫ ਯਾਦਾਂ ਹੀ ਨਜ਼ਰ ਆਉਂਦੀਆਂ ਹਨ ਅਤੇ ਜਦੋਂ ਮੈਂ ਅੱਗੇ ਦੇਖਦਾ ਹਾਂ ਤਾਂ ਮੈਨੂੰ ਪੂਰੀ ਦੁਨੀਆ ਦਿਖਾਈ ਦਿੰਦੀ ਹੈ। ਮੇਰੇ ਕੋਲ ਹਮੇਸ਼ਾ ਇੱਕ ਹੀ ਮੰਜ਼ਿਲ ਸੀ, ਭਾਰਤ ਲਈ ਖੇਡਣਾ। ਉਹ ਵੀ ਪੂਰਾ ਹੋ ਗਿਆ। ਇਸ ਦੇ ਲਈ ਮੈਂ ਬਹੁਤ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਸਭ ਤੋਂ ਪਹਿਲਾਂ ਮੇਰੇ ਪਰਿਵਾਰ ਦਾ, ਮੇਰੇ ਬਚਪਨ ਦੇ ਕੋਚ ਤਾਰਕ ਸਿਨਹਾ ਜੀ…ਮਦਨ ਸ਼ਰਮਾ ਜੀ, ਜਿਨ੍ਹਾਂ ਦੇ ਅਧੀਨ ਮੈਂ ਕ੍ਰਿਕਟ ਸਿੱਖਿਆ।

ਟੀਮ ਇੰਡੀਆ ਚ ਖੇਡਣ ਤੋਂ ਬਾਅਦ ਮੈਨੂੰ ਤੁਹਾਡੇ ਪ੍ਰਸ਼ੰਸਕਾਂ ਦਾ ਪਿਆਰ ਮਿਲਿਆ ਹੈ। ਪਰ ਉਹ ਕਹਿੰਦੇ ਹਨ ਕਿ ਕਹਾਣੀ ਵਿਚ ਅੱਗੇ ਵਧਣ ਲਈ ਪੰਨੇ ਪਲਟਣੇ ਜ਼ਰੂਰੀ ਹਨ। ਮੈਂ ਵੀ ਇਹੀ ਕਰਨ ਜਾ ਰਿਹਾ ਹਾਂ। ਜਿਵੇਂ ਹੀ ਮੈਂ ਆਪਣੇ ਕ੍ਰਿਕਟ ਸਫ਼ਰ ਦੇ ਇਸ ਅਧਿਆਏ ਨੂੰ ਬੰਦ ਕਰਦਾ ਹਾਂ, ਮੈਂ ਆਪਣੇ ਨਾਲ ਅਣਗਿਣਤ ਯਾਦਾਂ ਅਤੇ ਸ਼ੁਕਰਗੁਜ਼ਾਰ ਹਾਂ। ਪਿਆਰ ਅਤੇ ਸਮਰਥਨ ਲਈ ਧੰਨਵਾਦ! ਜੈ ਹਿੰਦ…

LEAVE A REPLY

Please enter your comment!
Please enter your name here