ਸ਼੍ਰੋਮਣੀ ਅਕਾਲੀ ਦਲ ਨੇ ਅਹਿਮ ਮੀਟਿੰਗ ਬੁਲਾਈ ਹੈ। ਹਰਿਆਣਾ ਵਲੋਂ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਜ਼ਮੀਨ ਦੇਣ ਦੀ ਮੰਗ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਵਿਧਾਨ ਸਭਾ ਮੁੱਦੇ ‘ਤੇ ਬੈਠਕ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।