ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਧਿਆਨਯੋਗ ਹੈ ਕਿ ਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਪਰ ਇਸੇ ਦੇ ਵਿਚਾਲੇ ਹੁਣ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ।
ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ
ਦੱਸ ਦਈਏ ਕਿ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਉਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਮੋਗਾ ‘ਚ 10 ਸਾਲਾ ਬੱਚੀ ਦੀ ਮੌ.ਤ, ਦਾਦੇ ਦੀ ਲਾਇਸੈਂਸੀ ਰਿਵਾਲਰ ‘ਚੋਂ ਚੱਲੀ ਗੋ+ਲ਼ੀ
ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।