ਸ਼੍ਰੋਮਣੀ ਅਕਾਲੀ ਦਲ ਦਾ ਸੁਖਦੇਵ ਢੀਂਡਸਾ ‘ਤੇ ਵੀ ਐਕਸ਼ਨ, ਪਾਰਟੀ ‘ਚੋਂ ਕੀਤਾ ਬਾਹਰ
ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਕਮੇਟੀ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ।
ਇਹ ਵੀ ਪੜ੍ਹੋ ਰੋਹਿਤ ਸ਼ੈੱਟੀ ਤੇ ਆਸਿਮ ‘ਚ ਭਖਿਆ ਵਿਵਾਦ, ਦੋਵਾਂ ਦੇ ਝਗੜੇ ਦੀ ਵੀਡੀਓ ਵਾਇਰਲ ||
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਬਾਹਰ ਕਰ ਦਿੱਤਾ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ ਸਨ। ਜਿਸ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਗਿਆ ਸੀ।
ਹਾਲਾਂਕਿ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਬਾਹਰ ਕੱਢੇ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣ। ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ। ਇਸ ਦੌਰਾਨ ਅਕਾਲੀ ਦਲ ਨੇ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਸਿੰਬਲ ‘ਤੇ ਕਬਜ਼ਾ ਕਰ ਸਕਦਾ ਹੈ। ਕੋਈ ਕਿਸੇ ਤਰ੍ਹਾਂ ਦੇ ਭੁਲੇਖੇ ਵਿਚ ਨਾ ਰਹੇ।