ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪਾਰਟੀ ਤਿਆਰ ਕੀਤੀ ਗਈ ਹੈ ਜਿਸਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ 13 ਮੈਂਬਰੀ ਪ੍ਰਜੀਡਮ ਮੈਂਬਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਇਸ ਦੌਰਾਨ ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੋਸੀਡਿੰਗ ਮੈਂਬਰ ਸਾਹਿਬਾਨ ਅੱਜ ਮੱਥਾ ਟੇਕਣ ਵਾਸਤੇ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ।
ਇਹ ਵੀ ਪੜ੍ਹੋ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ ॥ Latest News
ਉਹਨਾਂ ਨੇ ਕਿਹਾ ਕਿ ਜੋ ਅਕਾਲੀ ਦਲ ਦੇ ਉੱਤੇ ਸੰਕਟ ਚੱਲ ਰਿਹਾ ਉਥੋਂ ਸੰਕਟ ਚੋਂ ਅਕਾਲੀ ਦਲ ਨੂੰ ਬਾਹਰ ਕੱਢਣ ਲਈ ਵਾਹਿਗੁਰੂ ਦਾ ਓਟ ਆਸਰਾ ਲੈਣ ਪਹੁੰਚੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸੰਗਤਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਉਡੀਕ ਕਰ ਰਹੇ ਹਨ ਕਿ ਕਦੋਂ ਕੋਈ ਉਹਨਾਂ ਦੀ ਆ ਕੇ ਫੜੂਗਾ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪਿਛਲੇ ਸਮੇਂ ਵਿੱਚ ਜੋ ਕਮਜ਼ੋਰੀਆਂ ਤੇ ਊਣਤਾਈਆਂ ਹੋਈਆਂ ਲੋਕ ਅਕਾਲੀ ਦਲ ਤੋਂ ਨਾਰਾਜ਼ ਹਨ ਤੇ ਨਵੀਂ ਅਕਾਲੀ ਦਲ ਵਿੱਚ ਨਵੀਂ ਰੂਹ ਫੂਕੀ ਜਾਵੇ ਇਸ ਲਈ ਅਸੀਂ ਸਿੱਖ ਪੰਥ ਅਤੇ ਸਿੱਖ ਨੂੰ ਅਪੀਲ ਕਰਦੇ ਹਾਂ ਕਿ ਉਹ ਅਕਾਲੀ ਦਲ ਸੁਧਾਰ ਲਹਿਰ ਦਾ ਸਾਥ ਦੇਣ ਤਾਂ ਜੋ ਅਸੀਂ ਸੰਗਤ ਵਿੱਚ ਜਾ ਕੇ ਦੁਬਾਰਾ ਆਪਣਾ ਵਿਸ਼ਵਾਸ ਕਾਇਮ ਕਰ ਸਕੀਏ।