ਹੈਰਾਨ ਕਰਨ ਵਾਲਾ ਖ਼ੁਲਾਸਾ, ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਕਾਲਜ ਤੋਂ ‘ਲਾਪਤਾ’ || International News

0
7
Shocking conclusion, 20 thousand students who went to study in Canada from India are 'missing' from the college

ਹੈਰਾਨ ਕਰਨ ਵਾਲਾ ਖ਼ੁਲਾਸਾ, ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਕਾਲਜ ਤੋਂ ‘ਲਾਪਤਾ’

ਭਾਰਤੀ ਵਿਦਿਆਰਥੀਆਂ ‘ਚ ਹਮੇਸ਼ਾ ਤੋਂ ਹੀ ਕੈਨੇਡਾ ਜਾਣ ਦਾ ਕਰੇਜ਼ ਰਿਹਾ ਹੈ ਪਰ ਇਸੇ ਦੇ ਵਿਚਾਲੇ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ ਜਿੱਥੇ ਕਿ ‘ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ’ (Immigration, Refugees and Citizenship Canada- IRCC) ਦੇ ਹਵਾਲੇ ਨਾਲ ਇੱਕ ਰਿਪੋਰਟ ਪੇਸ਼ ਕੀਤੀ ਗਈ ਹੈ ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਕੈਨੇਡਾ ਪਹੁੰਚੇ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ‘ਲਾਪਤਾ’ ਹਨ। ਉਹਨਾਂ ਨੂੰ ਉਹਨਾਂ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿੱਚ ‘ਨੋ-ਸ਼ੋਅ’ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ। ਇਸਦਾ ਮਤਲਬ ਹੈ ਕਿ ਉਨ੍ਹਾਂ ਨੂੰ ਉੱਥੇ ਬਹੁਤ ਸਮੇਂ ਤੋਂ ਨਹੀਂ ਦੇਖਿਆ ਗਿਆ। ਅਜਿਹੀ ਸਥਿਤੀ ਵਿੱਚ ਸਵਾਲ ਉੱਠਦੇ ਹਨ ਕਿ ਇਹ ਵਿਦਿਆਰਥੀ ਕਿੱਥੇ ਗਏ?

ਗੈਰਹਾਜ਼ਰ ਵਿਦਿਆਰਥੀ ਕੈਨੇਡਾ ਵਿੱਚ ਕੰਮ ਕਰ ਰਹੇ

ਕਈ ਮਾਹਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਗੈਰਹਾਜ਼ਰ ਵਿਦਿਆਰਥੀ ਕੈਨੇਡਾ ਵਿੱਚ ਕੰਮ ਕਰ ਰਹੇ ਹਨ ਅਤੇ ਸਥਾਈ ਨਿਵਾਸੀ ਬਣਨ ਦਾ ਸੁਪਨਾ ਦੇਖ ਰਹੇ ਹਨ। ਹੈਨਰੀ ਲੋਟਿਨ (Henry Lotin), ਇੱਕ ਸਾਬਕਾ ਸੰਘੀ ਅਰਥਸ਼ਾਸਤਰੀ ਅਤੇ ਇਮੀਗ੍ਰੇਸ਼ਨ ਮਾਹਰ, ਕਹਿੰਦੇ ਹਨ ਕਿ ਜ਼ਿਆਦਾਤਰ ਵਿਦਿਆਰਥੀ ਅਮਰੀਕਾ ਦੀ ਸਰਹੱਦ ਪਾਰ ਨਹੀਂ ਕਰ ਰਹੇ ਹਨ ਬਲਕਿ ਕੈਨੇਡਾ ਵਿੱਚ ਕੰਮ ਕਰ ਰਹੇ ਹਨ। ਇਸ ਪਿੱਛੇ ਮਕਸਦ ਕੈਨੇਡਾ ਵਿੱਚ ਸਥਾਈ ਤੌਰ ‘ਤੇ ਵਸਣਾ ਹੋ ਸਕਦਾ ਹੈ।

ਕੈਨੇਡਾ ਵਿੱਚ 2014 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪਾਲਣਾ ਪ੍ਰਣਾਲੀ (International Student Compliance Regime) ਲਾਗੂ ਕੀਤੀ ਗਈ ਸੀ ਜਿਸਦਾ ਉਦੇਸ਼ ਨਕਲੀ ਵਿਦਿਆਰਥੀਆਂ ਦੀ ਪਛਾਣ ਕਰਨਾ ਅਤੇ ਸ਼ੱਕੀ ਸਕੂਲਾਂ ਨੂੰ ਨਿਸ਼ਾਨਬੱਧ ਕਰਨਾ ਸੀ। ਇਮੀਗ੍ਰੇਸ਼ਨ ਵਿਭਾਗ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਦੀ ਹਾਜ਼ਰੀ ਦੀ ਰਿਪੋਰਟ ਮੰਗਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਸਟੱਡੀ ਪਰਮਿਟਾਂ ਦੀ ਪਾਲਣਾ ਕਰ ਰਹੇ ਹਨ।

ਭਾਰਤੀ ਪਰਿਵਾਰ ਦੀ ਮੌਤ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ ਜਾਂਚ

ਭਾਰਤੀ ਵਿਦਿਆਰਥੀਆਂ ਦੀ ਗੈਰਹਾਜ਼ਰੀ ਦੇ ਮੁੱਦੇ ਨੇ ਭਾਰਤ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਵੀ ਧਿਆਨ ਖਿੱਚਿਆ ਹੈ, ਜੋ ਕਿ ਕੈਨੇਡਾ ਤੋਂ ਅਮਰੀਕਾ ਵਿੱਚ ਭਾਰਤੀਆਂ ਦੀ ਤਸਕਰੀ ਦੇ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਹ ਜਾਂਚ ਗੁਜਰਾਤ ਦੇ ਡਿੰਗੂਚਾ ਪਿੰਡ ਦੇ ਇੱਕ ਭਾਰਤੀ ਪਰਿਵਾਰ ਦੀ ਮੌਤ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ, ਜਿਸਦੀ ਕੈਨੇਡਾ-ਅਮਰੀਕਾ ਸਰਹੱਦ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਬਹੁਤ ਜ਼ਿਆਦਾ ਠੰਡ ਕਾਰਨ ਮੌਤ ਹੋ ਗਈ ਸੀ।

ਹੈਨਰੀ ਲੋਟਿਨ ਨੇ ਸੁਝਾਅ ਦਿੱਤਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਆਉਣ ਤੋਂ ਪਹਿਲਾਂ ਫੀਸਾਂ ਦਾ ਅਡਵਾਂਸ ‘ਚ ਭੁਗਤਾਨ ਕਰਨਾ ਲਾਜ਼ਮੀ ਕੀਤਾ ਜਾ ਸਕਦੀ ਹੈ, ਤਾਂ ਜੋ ਸਿਸਟਮ ਦੀ ਦੁਰਵਰਤੋਂ ਨੂੰ ਘਟਾਇਆ ਜਾ ਸਕੇ। ਇਹ ਉਹਨਾਂ ਵਿਦਿਆਰਥੀਆਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦਾ ਹੈ ਜੋ ਸਿਰਫ਼ ਵਰਕ ਪਰਮਿਟ ਦੇ ਉਦੇਸ਼ ਲਈ ਸਟੱਡੀ ਪਰਮਿਟ ਦੀ ਵਰਤੋਂ ਕਰ ਰਹੇ ਹਨ।

 

 

 

 

 

 

 

LEAVE A REPLY

Please enter your comment!
Please enter your name here