ਮੱਧ ਪ੍ਰਦੇਸ਼ ਤੋਂ ਦਿਲ ਦਹਿਲਾਉਣ ਵਾਲੀ ਖਬਰ, ਇੱਕੋ ਪਰਿਵਾਰ ਦੇ 8 ਜੀਆਂ ਦਾ ਕਤ.ਲ
ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਇੱਕ ਵਿਅਕਤੀ ਵਲੋਂ ਆਪਣੇ ਹੀ ਪਰਿਵਾਰ ਦੇ 8 ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ‘ਚ ਇੱਕ ਵਿਅਕਤੀ ਨੇ ਆਪਣੇ ਪਰਿਵਾਰ ਦੇ 8 ਲੋਕਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਫਿਰ ਖੁਦ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।
ਪੁਲਿਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਾਹੁਲਝਿਰੀ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਲਗਭਗ 100 ਕਿਲੋਮੀਟਰ ਦੂਰ ਬੋਦਲ ਕਛਾਰ ਪਿੰਡ ‘ਚ ਵਾਪਰੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਅਧਿਕਾਰੀ ਨੇ ਦੱਸਿਆ ਕਿ ਘਟਨਾ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ ਅਤੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਸੁਪਰਡੈਂਟ ਸਮੇਤ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਪਿੰਡ ਪਹੁੰਚੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।