ਰੂਸ ਦੇ ਇੱਕ ਮਿਲਟਰੀ ਬੇਸ ‘ਤੇ ਦੋ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਸ ਘਟਨਾ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਰੂਸੀ ਰੱਖਿਆ ਮੰਤਰਾਲੇ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਇੱਕ ਬਿਆਨ ਵਿੱਚ ਕਿਹਾ ਗਿਆ ਕਿ ਗੋਲੀਬਾਰੀ ਦੱਖਣ-ਪੱਛਮੀ ਰੂਸ ਦੇ ਬੇਲਗੋਰੋਡ ਖੇਤਰ ਵਿੱਚ ਹੋਈ ਜੋ ਯੂਕਰੇਨ ਦੀ ਸਰਹੱਦ ਨਾਲ ਲੱਗਦੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਨੇ ਸਿੰਜਾਈ ਘੁਟਾਲੇ ‘ਚ ਕਾਰਵਾਈ ਕੀਤੀ ਤੇਜ਼, ਇਹ ਸਾਬਕਾ ਅਫ਼ਸਰ ਤੇ ਮੰਤਰੀ ਰਡਾਰ…
ਬਿਆਨ ਦੇ ਅਨੁਸਾਰ ਸਾਬਕਾ ਸੋਵੀਅਤ ਗਣਰਾਜ ਦੇ ਦੋ ਅਣਪਛਾਤੇ ਵਿਅਕਤੀਆਂ ਨੇ ਨਿਸ਼ਾਨਾ ਅਭਿਆਸ ਦੌਰਾਨ ਸਵੈਸੇਵੀ ਸੈਨਿਕਾਂ ‘ਤੇ ਗੋਲੀਬਾਰੀ ਕੀਤੀ ਅਤੇ ਦੋਵੇਂ ਜਵਾਬੀ ਕਾਰਵਾਈ ਵਿੱਚ ਮਾਰੇ ਗਏ। ਦਰਅਸਲ ਇਹ ਉਹੀ ਫੌਜੀ ਅੱਡੇ ਹਨ ਜਿੱਥੇ ਯੂਕਰੇਨ ਨਾਲ ਲੜ ਰਹੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਸੀ।