ਕੈਨੇਡਾ ਵਿਚ ਦਿਨ ਦਿਹਾੜੇ ਪੰਜਾਬੀ ਰੇਡੀਓ ਸਟੇਸ਼ਨ `ਤੇ ਕੀਤੀ ਗੋਲੀਬਾਰੀ

0
31
Canada Shooting

ਕੈਨੇਡਾ, 30 ਸਤੰਬਰ 2026 : ਕੈਨੇਡਾ (Canada) ਵਿਖੇ ਲਾਰੈਂਸ ਗੈਂਗ ਨਾਲ ਜੁੜੇ ਇਕ ਗਿਰੋਹ ਵਲੋਂ ਪੰਜਾਬੀ ਰੇਡੀਓ ਸਟੇਸ਼ਨ ‘ਤੇ ਤਾਬੜਤੋੜ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕਿਸ ਰੇਡੀਓ ਸਟੇਸ਼ਨ ‘ਤੇ ਚੱਲੀਆਂ ਹਨ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਵਿਖੇ ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਇਕ ਗਿਰੋਹ ਵਲੋਂ ਰੇਡੀਓ ਸਟੇਸ਼ਨ (Radio station) ‘ਤੇ ਗੋਲੀਬਾਰੀ ਕੀਤੀ ਗਈ ਹੈ ਦੇ ਕਾਰਨ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ । ਦੱਸਣਯੋਗ ਹੈ ਕਿ ਗੋਲੀਬਾਰੀ ਦੀ ਘਟਨਾ ਦੌਰਾਨ ਰੇਡੀਓ ਸਵਿਫਟ 1200 ਏ. ਐਮ. ਵਿਚ ਲਾਈਵ ਪ੍ਰੋਗਰਾਮ ਵੀ ਚੱਲ ਰਿਹਾ ਸੀ ।

ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਪੁਲਸ ਵਲੋਂ ਸੁਰੂਆਤ ਜਾਂਚ ਵਿਚ ਗੋਲੀਬਾਰੀ ਦੀ ਘਟਨਾ ਵਿਚ ਹੁੱਡ 420 ਗੈਂਗ ਦਾ ਨਾਮ ਸਾਹਮਣੇ ਆਇਆ ਹੈ।ਜਿਸਦੇ ਚਲਦਿਆਂ ਕੈਨੇਡੀਅਨ ਪੁਲਸ (Canadian Police) ਵਲੋਂ ਐਫ. ਆਈ. ਆਰ. ਦਰਜ ਕੀਤੀ ਗਈ ਹੈ ਤੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ । ਜਾਣਕਾਰੀ ਮੁਤਾਬਕ ਸਥਾਨਕ ਪੁਲਸ ਅਧਿਕਾਰੀਆਂ ਅਨੁਸਾਰ ਇਲਾਕੇ ਵਿੱਚ ਸਰਗਰਮ ਵਿਦੇਸ਼ੀ ਅਪਰਾਧਿਕ ਨੈੱਟਵਰਕਾਂ ਅਤੇ ਫਿਰੌਤੀ ਮੰਗਣ ਵਾਲੇ ਗਰੋਹਾਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here