ਮੈਕਸੀਕੋ ‘ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸੈਂਟਰਲ ਮੈਕਸੀਕਨ ਸਟੇਟ ਗੁਆਨਾਜੁਆਤੋ ਵਿਚ ਇਕ ਬਾਰ ਵਿਚ ਗੋਲੀਬਾਰੀ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਬੁੱਧਵਾਰ ਨੂੰ ਰਾਤ 9 ਵਜੇ (ਸਥਾਨਕ ਸਮੇਂ) ਉਤੇ ਸੇਲੇਆ ਦੇ ਬਾਹਰ ਅਪਾਸੀਓ ਏਲ ਆਲਟੋ ਸ਼ਹਿਰ ਦੇ ਇਕ ਬਾਰ ਵਿਚ ਇਕ ਹਥਿਆਰਬੰਦ ਸਮੂਹ ਪਹੁੰਚਿਆ ਅਤੇ ਉਥੇ ਮੌਜੂਦ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਗੁਆਨਾਜੁਆਤੋ ਰਾਜ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਗੋਲੀਬਾਰੀ ਵਿੱਚ ਪੰਜ ਪੁਰਸ਼ ਅਤੇ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਔਰਤਾਂ ਜ਼ਖਮੀ ਹੋ ਗਈਆਂ। ਜ਼ਖਮੀਆਂ ਦੀ ਹਾਲਤ ਸਥਿਰ ਹੈ।