ਅਮਰੀਕਾ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ, 4 ਦੀ ਮੌਤ, 9 ਲੋਕ ਜ਼ਖ਼ਮੀ || International News

0
139
Shooting in American high school, 4 dead, 9 injured

ਅਮਰੀਕਾ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ, 4 ਦੀ ਮੌਤ, 9 ਲੋਕ ਜ਼ਖ਼ਮੀ

ਅਮਰੀਕਾ ਦੇ ਜਾਰਜੀਆ ਦੇ ਇੱਕ ਹਾਈ ਸਕੂਲ ‘ਚ ਗੋਲੀਬਾਰੀ ਹੋਈ ਹੈ | ਜਿਸ ਕਾਰਨ ਇਸ ਹਮਲੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਗੋਲੀਬਾਰੀ ਕਿਉਂ ਹੋਈ ਇਸ ਬਾਰੇ ਕੁਝ ਪਤਾ ਨਹੀਂ ਲੱਗ ਪਾਇਆ ਹੈ | ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀ ਚਲਾਉਣ ਵਾਲੇ ਸ਼ੱਕੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ

ਇਸ ਸਬੰਧੀ ਜਾਣਕਾਰੀ ਸ਼ੈਰਿਫ ਦਫ਼ਤਰ ਵੱਲੋਂ ਦਿੱਤੀ ਗਈ ਹੈ। ਘਟਨਾ ਵਾਲੇ ਸਕੂਲ ਤੋਂ ਸਾਰੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਬੈਰੀ ਕਾਉਂਟੀ ਦੇ ਸ਼ੈਰਿਫ ਜੂਡ ਸਮਿਥ ਦੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਵਿਦਿਆਰਥੀਆਂ ਨੂੰ ਲੈ ਜਾਣ ਲਈ ਕਿਹਾ ਗਿਆ ਹੈ। ਸਥਾਨਕ ਅਧਿਆਕਰੀ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮਿਲਾ ਰਹੇ ਹਨ। ਪ੍ਰਸ਼ਾਸ਼ਨ ਨੇ ਬੈਰੀ ਕਾਉਂਟੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਹੈ। ਸੁਰੱਖਿਆ ਦੇ ਤੌਰ ‘ਤੇ ਜ਼ਿਲ੍ਹੇ ਦੇ ਸਾਰੇ ਹਾਈ ਸਕੂਲਾਂ ਵਿੱਚ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੈਰਾਲੰਪਿਕ ‘ਚ ਧਰਮਬੀਰ ਤੇ ਪ੍ਰਣਵ ਨੇ ਕੀਤਾ ਕਮਾਲ, ਕਲੱਬ ਥ੍ਰੋਅ ‘ਚ ਸੋਨਾ-ਚਾਂਦੀ ਦਾ ਜਿੱਤਿਆ ਤਗਮਾ

ਸੁਰੱਖਿਆ ਲਈ ਕਾਰਵਾਈ ਕਰਨ ਦੀ ਅਪੀਲ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਜਾਰਜੀਆ ਦੇ ਗਵਰਨਰ ਬ੍ਰਾਇਨ ਕੈਂਪ ਨੇ ਇੱਕ ਬਿਆਨ ਵਿੱਚ ਕਿਹਾ, “ਮੈਂ ਅਧਿਕਾਰੀਆਂ ਨੂੰ ਅਪਲਾਚੀ ਹਾਈ ਸਕੂਲ ਵਿੱਚ ਵਾਪਰੀ ਘਟਨਾ ਦਾ ਜਵਾਬ ਦੇਣ ਲਈ ਕਿਹਾ ਹੈ ਅਤੇ ਸਾਰੇ ਜਾਰਜੀਅਨਾਂ ਨੂੰ ਬੈਰੋ ਕਾਉਂਟੀ ਅਤੇ ਰਾਜ ਭਰ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।” ਐਫਬੀਆਈ ਦੇ ਅਟਲਾਂਟਾ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ- ਸਾਡੇ ਅਧਿਕਾਰੀ ਸਥਾਨਕ ਕਾਨੂੰਨ ਲਾਗੂ ਕਰਨ ਵਾਲਿਆਂ ਨਾਲ ਤਾਲਮੇਲ ਅਤੇ ਸਹਾਇਤਾ ਕਰਨ ਲਈ ਮੌਕੇ ‘ਤੇ ਹਨ।

 

 

 

 

 

 

 

 

 

LEAVE A REPLY

Please enter your comment!
Please enter your name here