ਕੈਨੇਡਾ ਦੇ ਟੋਰਾਂਟੋ ’ਚ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਕਾਰਨ ਹੜਕੰਪ ਮਚ ਗਿਆ। ਗੋਲੀਬਾਰੀ ’ਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਬੰਦੂਕਧਾਰੀ ਨੂੰ ਮਾਰਨ ਵਿਚ ਸਫਲਤਾ ਹਾਸਲ ਕੀਤੀ ਹੈ। ਯਾਰਕ ਖੇਤਰ ਦੇ ਪੁਲਿਸ ਮੁਖੀ ਜੇਮਸ ਮੈਕਸਵੀਨ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਅਧਿਕਾਰੀ ਨੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ।

ਮੈਕਸਵੀਨ ਨੇ ਕਿਹਾ ਕਿ ਇਕ ਹੋਰ ਵਿਅਕਤੀ ਨੂੰ ਸ਼ੱਕੀ ਨੇ ਗੋਲੀ ਮਾਰ ਦਿੱਤੀ ਸੀ ਅਤੇ ਉਹ ਹਸਪਤਾਲ ਵਿਚ ਹੈ। ਉਸ ਦੇ ਬਚਣ ਦੀ ਉਮੀਦ ਹੈ। ਓਂਟਾਰੀਓ ਦੀ ਵਿਸ਼ੇਸ਼ ਜਾਂਚ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੈਨੇਡਾ ਵਿਚ ਗੋਲੀਬਾਰੀ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੇ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਸਾਲ ਅਕਤੂਬਰ ਮਹੀਨੇ ਦੌਰਾਨ ਡਿਊਟੀ ਦੌਰਾਨ ਦੋ ਪੁਲਿਸ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਟੋਰਾਂਟੋ ਤੋਂ ਕਰੀਬ 100 ਕਿਲੋਮੀਟਰ ਦੂਰ ਇਨਿਸਫਿਲ ਸ਼ਹਿਰ ਵਿਚ ਵਾਪਰੀ ਸੀ।

ਇਸੇ ਸਾਲ ਜੁਲਾਈ ਮਹੀਨੇ ਵਿਚ ਵੈਨਕੂਵਰ ਵਿਚ ਵੀ ਫਾਇਰਿੰਗ ਨਾਲ ਦਹਿਸ਼ਤ ਫੈਲ ਗਈ ਸੀ। ਇਸ ’ਚ 2 ਲੋਕਾਂ ਦੀ ਮੌਤ ਹੋ ਗਈ ਸੀ। ਜਵਾਬੀ ਗੋਲੀਬਾਰੀ ’ਚ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਸੀ।

LEAVE A REPLY

Please enter your comment!
Please enter your name here