ਚੰਡੀਗੜ੍ਹ, 27 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਸ੍ਰੀ ਕਾਲੀ ਮਾਤਾ ਮੰਦਰ ਦਾ ਉਦਘਾਟਨ 13 ਦਸੰਬਰ ਨੂੰ ਕੀਤਾ ਜਾਵੇਗਾ ।
ਹੋਰ ਕੀ-ਕੀ ਆਖਿਆ ਅਰਵਿੰਦ ਕੇਜਰੀਵਾਲ ਨੇ
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਥਾਨਕ ਨੰਗਲ ਵਿਖੇ ਆਯੋਜਿਤ ਪ੍ਰੋਗਰਾਮ ਏਕ ਸ਼ਾਮ ਸਿ਼ਵ ਕੇ ਨਾਮ ਦੌਰਾਨ ਪੰਡਾਲ ਵਿਚ ਪਹੁੰਚੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਨਾਤਨ ਧਰਮ ਲਈ ਜਿੰਨਾਂ ਕੰਮ ਕੀਤਾ ਹੈ ਉਹ ਬੇ-ਮਿਸਾਲ ਹੈ ।
ਉਨ੍ਹਾਂ ਕਿਹਾ ਕਿ ਉਨ੍ਹਾ ਨੂੰ ਨਹੀਂ ਲੱਗਦਾ ਕਿ ਪੂਰੇ ਭਾਰਤ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਦੇ ਪੈਰੋਕਾਰਾਂ ਲਈ ਐਨਾ ਕੰਮ ਕੀਤਾ ਹੋਵੇ ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ । ਇਸ ਮੌਕੇੇ ਕੇਜਰੀਵਾਲ ਵਲੋਂ ਸੂਬੇ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਰਬ-ਪੱਖੀ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ।
ਕੋਈ ਵੀ ਕੋਸਿ਼ਸ਼ ਸੂਬੇ ਦੀ ਭਾਈਚਾਰਕ ਸਾਂਝ ਨੂੰ ਕਮਜੋਰ ਨਹੀਂ ਕਰ ਸਕਦੀ : ਭਗਵੰਤ ਮਾਨ
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਪੰਜਾਬੀਆਂ ਨੂੰ ਧਰਮ ਜਾਂ ਜਾਤ ਦੇ ਆਧਾਰ ’ਤੇ ਵੰਡਣ ਦੀ ਕੋਈ ਵੀ ਕੋਸ਼ਿਸ਼ ਸੂਬੇ ਦੀ ਭਾਈਚਾਰਕ ਸਾਂਝ ਨੂੰ ਕਮਜ਼ੋਰ ਨਹੀਂ ਕਰ ਸਕਦੀ। ਸ਼ਰਧਾਲੂਆਂ ਦੇ ਇਸ ਵਿਸ਼ਾਲ ਇਕੱਠ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਹਰ ਧਰਮ ਦਾ ਸਤਿਕਾਰ ਕਰਨ ਅਤੇ ਰਲ-ਮਿਲ ਕੇ ਤਿਉਹਾਰ ਮਨਾਉਣ ਦੀ ਪੰਜਾਬ ਦੀ ਪਰੰਪਰਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ ।
ਪੰਜਾਬ ਦੀ ਪਛਾਣ ਸਬੰਧੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ
ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਛਾਣ ਇਸ ਦੇ ਸੱਭਿਆਚਾਰ, ਰਵਾਇਤਾਂ ਅਤੇ ਵੱਖ-ਵੱਖ ਧਾਰਮਿਕ ਭਾਈਚਾਰਿਆਂ ਦੇ ਆਪਸੀ ਸਤਿਕਾਰ ਵਿੱਚ ਵਸੀ ਹੋਈ ਹੈ । ਉਨ੍ਹਾਂ ਕਿਹਾ ਕਿ ਇਹ ਪੰਜਾਬ ਹੈ ਜਿੱਥੇ ਸਾਰੇ ਧਾਰਮਿਕ ਜੈਕਾਰੇ ਅਤੇ ਨਾਅਰੇ ਇਕੱਠੇ ਗੂੰਜਦੇ ਹਨ । ਪੰਜਾਬ ਬਹੁਤ ਹੀ ਉਪਜਾਊ ਧਰਤੀ ਹੈ । ਇਸ ਮਿੱਟੀ ਵਿੱਚ ਲਗਭਗ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਜੜ੍ਹ ਨਹੀਂ ਫੜ ਸਕਦਾ ।









