ਲੁਧਿਆਣਾ ‘ਚ ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦੋਸ਼ ‘ਚ STF ਦਾ SI ਗ੍ਰਿਫਤਾਰ
ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
STF ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ DSP ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।
ਇਹ ਵੀ ਪੜ੍ਹੋ : 13 ਨਵੰਬਰ ਨੂੰ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਬਦਲੀ ਤਾਰੀਖ਼
DSP ’ਤੇ ਲਾ ਰਿਹਾ ਝੂਠੇ ਦੋਸ਼
STF ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਸਬ-ਇੰਸਪੈਕਟਰ ਨੇ ਕਿਸੇ ਹੋਰ ਥਾਂ ਤੋਂ ਕੁਝ ਨਸ਼ਾ ਤਸਕਰਾਂ ਨੂੰ ਫੜਿਆ ਸੀ ਅਤੇ ਟਿਕਾਣਾ ਬਦਲਣ ਬਾਰੇ DSP ਨੂੰ ਸੂਚਿਤ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਹ DSP ’ਤੇ ਝੂਠੇ ਦੋਸ਼ ਲਾ ਰਿਹਾ ਹੈ ਕਿਉਂਕਿ DSP ਨੇ ਹੀ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।









