ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਢੇ ਚਾਰ ਮਹੀਨਿਆਂ ਬਾਅਦ ਯੂ-ਟਿਊਬ ਨੇ ਗਾਇਕ ਨੂੰ ਡਾਇਮੰਡ ਪਲੇਅ ਬਟਨ ਦਿੱਤਾ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ। ਪਲੇਟਫਾਰਮ ‘ਤੇ 10 ਮਿਲੀਅਨ ਤੋਂ ਵੱਧ ਗਾਹਕਾਂ ਨੂੰ ਪਾਰ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਦੁਆਰਾ ਡਾਇਮੰਡ ਪਲੇ ਬਟਨ ਮਿਲਿਆ ਹੈ। ਇਸ ਵੇਲੇ ਇਕ ਕਰੋੜ 69 ਲੱਖ ਪ੍ਰਸ਼ੰਸਕ ਹਨ। ਡਾਇਮੰਡ ਪਲੇ ਬਟਨ YouTube ਉਨ੍ਹਾਂ ਚੈਨਲਾਂ ਨੂੰ ਦਿੰਦਾ ਹੈ ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਰਾਹੀਂ 10 ਮਿਲੀਅਨ ਸਬਸਕ੍ਰਾਈਬਰਸ ਤੱਕ ਪਹੁੰਚਦੇ ਹਨ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਕਿਸੇ ਵੀ ਪੰਜਾਬੀ ਗਾਇਕ ਨਾਲੋਂ ਜ਼ਿਆਦਾ ਸਬਸਕ੍ਰਾਈਬਰ ਹਨ। ਮਰਹੂਮ ਸਿੱਧੂ ਮੂਸੇਵਾਲਾ ਨੇ ਆਪਣੇ ਪੰਜ ਸਾਲਾਂ ਦੇ ਸੰਗੀਤ ਕਰੀਅਰ ਵਿੱਚ ਇੰਡਸਟਰੀ ਨੂੰ ਦਮਦਾਰ ਗੀਤ ਦਿੱਤੇ ਹਨ। ਉਸ ਦਾ ਆਖਰੀ ਗੀਤ SYL ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ, ਹਾਲਾਂਕਿ ਇਸ ਦੇ ਖਿਲਾਫ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਸ ਗੀਤ ਨੂੰ ਭਾਰਤ ‘ਚ ਹਟਾ ਦਿੱਤਾ ਗਿਆ ਸੀ ਪਰ ਇਹ ਗੀਤ ਵੀ ਸੁਰਖੀਆਂ ‘ਚ ਰਿਹਾ ਹੈ।
ਜ਼ਿਕਰਯੋਗ ਹੈ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਹਥਿਆਰਬੰਦ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਦੇ ਕਈ ਗੀਤ ਕਤਲ ਤੋਂ ਬਾਅਦ ਟ੍ਰੇਡਿੰਗ ਵਿੱਚ ਹਨ। ਹੁਣ ਮੂਸੇਵਾਲਾ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸਕਾਂ ਨੂੰ ਇਸ ਪ੍ਰਾਪਤੀ ‘ਤੇ ਬੇਹੱਦ ਮਾਣ ਹੈ।