ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਚੰਡੀਗੜ੍ਹ ਤੋਂ ਛੁੱਟੀ ਮਿਲ ਗਈ ਹੈ। ਗਾਇਕ ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਬਲਕੌਰ ਸਿੰਘ ਦੇ 2 ਦਿਨ ਪਹਿਲਾ ਸਟੰਟ ਪਾਏ ਗਏ ਹਨ। ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ 16 ਸਤੰਬਰ ਨੂੰ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਤਾਏ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਹੁਣ ਉਹ ਬਿਲਕੁਲ ਸਿਹਤਯਾਬ ਹਨ ਤੇ ਅੱਜ ਦੇਰ ਰਾਤ ਆਪਣੇ ਪਿੰਡ ਮੂਸਾ ਪਹੁੰਚ ਜਾਣਗੇ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕੀਤੇ ਜਾਣ ਤੋਂ ਬਾਅਦ ਬਲਕੌਰ ਸਿੰਘ ਆਪਣੇ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਅਮਰੀਕਾ ’ਚ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ…

ਬੀਤੇ ਦਿਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੋਬਾਇਲ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਲਕੌਰ ਸਿੰਘ ਦਾ ਪੀ. ਜੀ. ਆਈ. ਚੰਡੀਗੜ੍ਹ ’ਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ ’ਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ।

ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਵੀ ਬਲਕੌਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਸੀ।

LEAVE A REPLY

Please enter your comment!
Please enter your name here