ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਸ ਵੱਲੋਂ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲੇ ਦਾ ਘਰ ਦੇ ਬਾਹਰ ਪੁਲਿਸ ਚੱਪੇ-ਚੱਪੇ ਉੱਤੇ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਘਰ ਦੇ ਬਾਹਰ ਐਲ ਐਮ ਜੀ ਸਮੇਤ ਭਾਰੀ ਫੋਰਸ ਬਲ ਲਗਾਇਆ ਗਿਆ ਹੈ। ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕੀਤਾ ਗਿਆ ਹੈ ਅਤੇ ਪਿੰਡ ਅੰਦਰ ਜਾਣ ਅਤੇ ਆਉਣ ਵਾਲੇ ਵਿਅਕਤੀਆਂ ਦੀ ਤਾਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਇਹ ਸੁਰੱਖਿਆ ਵਧਾਉਣ ਪਿੱਛੇ ਕੀ ਕਾਰਨ ਹੈ ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮਾਨਸਾ ਪੁਲਿਸ ਵੱਲੋਂ ਵੀਰਵਾਰ ਨੂੰ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ​​ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।