ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਅਜਿਹਾ ਪਹਿਲਾ ਪੰਜਾਬੀ ਗਾਇਕ ਹੈ, ਜਿਸ ਦੇ ਆਪਣੇ ਨਿੱਜੀ ਯੂਟਿਊਬ ਚੈਨਲ ’ਤੇ 1 ਕਰੋੜ ਤੋਂ ਵੱਧ ਸਬਸਕ੍ਰਾਈਬਰਜ਼ ਹਨ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਭ ਤੋਂ ਜ਼ਿਆਦਾ ਗਾਣੇ ਚੱਲਣ ‘ਤੇ ਇਕ ਕਰੋੜ ਤੋਂ ਉੱਪਰ ਸਬਸਕ੍ਰਾਈਬਰ ਹੋਣ ‘ਤੇ ਸਨਮਾਨ ਵਜੋਂ ਡਾਇਮੰਡ ਪਲੇਅ ਬਟਨ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ।
ਜੇਕਰ ਮੌਜੂਦਾ ਸਬਸਕ੍ਰਾਈਬਰਜ਼ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਹ 1 ਕਰੋੜ 70 ਲੱਖ ਤੋਂ ਵੱਧ ਹੈ। ਕਿਸੇ ਵੀ ਯੂਟਿਊਬ ਚੈਨਲ ਨੂੰ 1 ਕਰੋੜ ਸਬਸਕ੍ਰਾਈਬਰਜ਼ ਪਾਰ ਕਰਨ ’ਤੇ ਇਕ ਡਾਇਮੰਡ ਪਲੇਅ ਬਟਨ ਮਿਲਦਾ ਹੈ। ਸਿੱਧੂ ਮੂਸੇ ਵਾਲਾ ਦਾ ਡਾਇਮੰਡ ਪਲੇਅ ਬਟਨ ਉਸ ਦੇ ਘਰ ਆ ਚੁੱਕਾ ਹੈ, ਜਿਸ ਨਾਲ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇੰਸਟਾਗ੍ਰਾਮ ’ਤੇ ਇਕ ਤਸਵੀਰ ਪੋਸਟ ਕਰਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕੈਪਸ਼ਨ ’ਚ ਲਿਖਿਆ, ‘‘ਦੁਨੀਆ ’ਤੇ ਚੜ੍ਹਤ ਦੇ ਝੰਡੇ ਝੂਲਦੇ।’’