ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਕੇ ਤੁਸੀ ਵੀ ਹੈਰਾਨ ਰਹਿ ਜਾਵੋਗੇ। ਦੱਸ ਦੇਈਏ ਕਿ ਇਸ ਮਾਮਲੇ ‘ਚ ਮਾਨਸਾ ਪੁਲਿਸ ਨੇ ਜਾਂਚ ਤੋਂ ਬਾਅਦ 7 ਦੋਸ਼ੀਆਂ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ ‘ਚ ਰੇਕੀ ਕਰਨ ਵਾਲੇ ਮਨਦੀਪ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਅਤੇ ਜਗਤਾਰ ਸਿੰਘ ਤੋਂ ਪੁੱਛਗਿੱਛ ‘ਚ ਅਹਿਮ ਖੁਲਾਸੇ ਹੋਏ ਹਨ। ਜਿਸਨੇ ਸਭ ਦੇ ਹੋਸ਼ ਉੱਡਾ ਦਿੱਤੇ ਹਨ।

ਜਾਣਕਾਰੀ ਮੁਤਾਬਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਲਈ ਰੇਕੀ ਕਰਨ ਵਾਲੇ ਉਸ ਦੇ ਗੁਆਂਢੀ ਜਗਤਾਰ ਸਿੰਘ ਨੇ ਦੋ ਸਾਲ ਪਹਿਲਾਂ ਮੂਸੇਵਾਲਾ ਦਾ ਗੀਤ ਲੀਕ ਕੀਤਾ ਸੀ। ਇਸ ਸਬੰਧੀ ਥਾਣਾ ਆਨੰਦਪੁਰ ਸਾਹਿਬ ਵਿਖੇ 24 ਫਰਵਰੀ 2020 ਨੂੰ ਜਗਤਾਰ ਖਿਲਾਫ ਆਈ.ਟੀ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਦੁਸ਼ਮਣੀ ਵਿੱਚ ਉਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨਾਲ ਹੱਥ ਮਿਲਾਇਆ। ਉਸ ਨੇ ਆਪਣੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਮੋੜ ਮੂਸੇਵਾਲਾ ਦੇ ਘਰ ਵੱਲ ਮੋੜ ਲਿਆ। ਜਿਸ ਤੋਂ ਬਾਅਦ ਉਸਨੂੰ ਸਿੱਧੂ ਦੇ ਬਾਹਰ ਇਕੱਲੇ ਆਉਣ ਜਾਣ ਦੀ ਪੂਰੀ ਖਬਰ ਰਹਿਣ ਲੱਗੀ।

LEAVE A REPLY

Please enter your comment!
Please enter your name here