ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ਦੀ ਉਮੀਦ ਜਤਾਈ ਜਾ ਰਹੀ ਹੈ। ਮੀਡੀਆ ‘ਚ ਆਈਆਂ ਖ਼ਬਰਾਂ ਅਨੁਸਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਤੋਂ ਗਰਭਵਤੀ ਹੋਣ ਦਾ ਫੈਸਲਾ ਕੀਤਾ ਹੈ। ਇਸਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦਾ ਪ੍ਰਯੋਗ ਕਰ ਰਹੀ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਪਰਿਵਾਰ ‘ਚ ਇੱਕ ਨਵੇਂ ਮਹਿਮਾਨ ਦੇ ਆਉਣ ਦੀ ਉਮੀਦ ਹੈ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਵੱਲੋਂ ਇੱਕ ਨਿੱਜੀ ਚੈੱਨਲ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਅਪਣਾਈ ਹੈ। ਇਹੀ ਕਾਰਨ ਹੈ ਕਿ ਮਾਤਾ ਚਰਨ ਕੌਰ ਪਿਛਲੇ ਕੁਝ ਦਿਨਾਂ ਤੋਂ ਆਮ ਲੋਕਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਦੂਰੀ ਬਣਾਏ ਹੋਏ ਹਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਉਹ ਪੂਰੀ ਤਰ੍ਹਾਂ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਹੁਣ ਤੱਕ ਸਿਰਫ਼ ਹਾਂ-ਪੱਖੀ ਹੁੰਗਾਰਾ ਹੀ ਦੇਖਣ ਨੂੰ ਮਿਲ ਰਿਹਾ ਹੈ।