Sidhu Moosewala's mother Charan Kaur got a fake signature of the pension

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰਵਾ ਲਵਾਈ ਪੈਨਸ਼ਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਪਰ ਸਮਾਂ ਰਹਿੰਦੇ ਇਸ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਗਿਆ ਹੈ | ਜਿਸ ਵਿੱਚ ਕਿਸੇ ਵੱਲੋ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਪੈਨਸ਼ਨ ਲਗਵਾ ਲਈ ਗਈ ਹੈ |
ਇਸ ਮਾਮਲੇ ਵਿੱਚ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਵੱਲੋਂ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ | ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ

ਇਸ ਮਾਮਲੇ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ ਹੈ । ਜਿਸ ਵਿੱਚ ਫੋਟੋ ਬਦਲ ਕੇ ਅੰਗਹੀਣ ਪੈਨਸ਼ਨ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ‘ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਵਾ ਲਈ ਗਈ । ਜਦੋਂ ਇਸ ਦਾ ਪਤਾ ਲੱਗਿਆ ਤਾਂ ਇਸ ਮਾਮਲੇ ਦੀ ਜਾਂਚ ਕੀਤੀ ਗਈ।

ਬਣਾਏ ਜਾਅਲੀ ਦਸਤਾਵੇਜ਼

ਜਾਂਚ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਸਾਜ਼ਿਸ਼ ਪੂਰੀ ਪਲੈਨਿੰਗ ਨਾਲ ਘੜੀ ਗਈ | ਜਿਸਦੇ ਚੱਲਦਿਆਂ ਦੋਸ਼ੀਆਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਹੋਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ।

ਔਰਤ ਦਾ ਨਹੀਂ ਮਿਲਿਆ ਕੋਈ ਸੁਰਾਗ

ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਪੂਰੀ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਇਸ ਮਾਮਲੇ ਦੀ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ।
ਜਿਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਹੁਣ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here