ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਹੋਈ ਚੋਣ, ਖੇਡ ਪ੍ਰੇਮੀਆਂ ਲਈ ਖੁਸ਼ੀ ਦੀ ਲਹਿਰ || Punjab News

0
37

ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਹੋਈ ਚੋਣ, ਖੇਡ ਪ੍ਰੇਮੀਆਂ ਲਈ ਖੁਸ਼ੀ ਦੀ ਲਹਿਰ

ਖੇਡ ਜਗਤ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਣ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ। ਇਸ ਤੋਂ ਪਹਿਲਾਂ ਵੀ ਸਿਫਤ ਕੌਰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਆਪਣੇ ਦਮ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਉਸ ਦੀ ਚੋਣ ਦੀ ਖਬਰ ਨਾਲ ਪਰਿਵਾਰ ਅਤੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਫਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਣ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ। ਇਸ ਤੋਂ ਪਹਿਲਾਂ ਵੀ ਸਿਫਤ ਕੌਰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਆਪਣੇ ਦਮ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਉਸ ਦੀ ਚੋਣ ਦੀ ਖਬਰ ਨਾਲ ਪਰਿਵਾਰ ਅਤੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਸਕੂਲ ਵਿੱਚ ਹੀ ਸ਼ੂਟਿੰਗ ਸਿੱਖਣੀ ਕੀਤੀ ਸੀ ਸ਼ੁਰੂ  

ਡਾਕਟਰ ਬਣਨ ਦਾ ਸੁਪਨਾ ਦੇਖਣ ਵਾਲੀ ਸਿਫਤ ਕੌਰ ਨੇ ਸਕੂਲ ਪੜ੍ਹਦਿਆਂ ਹੀ ਸ਼ੌਕ ਵਜੋਂ ਰਾਈਫਲ ਸ਼ੂਟਿੰਗ ਸ਼ੁਰੂ ਕੀਤੀ ਸੀ। ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਿਆਂ ਸਿਫਤ ਕੌਰ ਨੇ ਆਪਣੇ ਅਧਿਆਪਕ ਦੀ ਸਲਾਹ ‘ਤੇ ਸਕੂਲ ਵਿੱਚ ਹੀ ਸ਼ੂਟਿੰਗ ਸਿੱਖਣੀ ਸ਼ੁਰੂ ਕੀਤੀ ਸੀ ਅਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ।

ਹਾਲਾਂਕਿ ਬਾਅਦ ਵਿੱਚ ਅਜਿਹਾ ਸ਼ੌਕ ਪੈਦਾ ਹੋਇਆ ਕਿ ਇਹ ਹੌਲੀ-ਹੌਲੀ ਇੱਕ ਜਨੂੰਨ ਵਿੱਚ ਬਦਲ ਗਿਆ। ਇਸ ਤੋਂ ਬਾਅਦ ਸਿਫਤ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਸਿਫਤ ਕੌਰ ਦੀ ਅੰਤਰਰਾਸ਼ਟਰੀ ਮੁਕਾਬਲਿਆਂ ‘ਚ ਚੋਣ ਹੋਈ।

ਇਹ ਵੀ ਪੜ੍ਹੋ :‘ਤਾਰਕ ਮਹਿਤਾ…’ ਵਾਲੇ ‘ਸੋਢੀ ਆਖਿਰ ਪਹੁੰਚ ਹੀ ਗਏ ਘਰ,…

2021 ਵਿੱਚ NEET ਤੋਂ ਬਾਅਦ ਸਿਫਤ ਕੌਰ ਨੇ ਫਰੀਦਕੋਟ ਮੈਡੀਕਲ ਕਾਲਜ ਵਿੱਚ ਦਾਖਲਾ ਲਿਆ। ਸ਼ੂਟਿੰਗ ਕਾਰਨ ਸਿਫਤ ਕੌਰ ਨੂੰ ਆਪਣੀ ਡਾਕਟਰੀ ਦੀ ਪੜ੍ਹਾਈ ਛੱਡਣੀ ਪਈ। ਵੱਖ-ਵੱਖ ਟੂਰਨਾਮੈਂਟਾਂ ਵਿਚ ਹਿੱਸਾ ਲੈਣ ਕਾਰਨ ਸਿਫ਼ਤ ਨੂੰ ਦੇਸ਼-ਵਿਦੇਸ਼ ਵਿਚ ਘੁੰਮਣਾ ਪੈਦਾ ਸੀ। ਇਸ ਨਾਲ ਉਸ ਦੀ ਕਾਲਜ ਦੀ ਹਾਜ਼ਰੀ ਪ੍ਰਭਾਵਿਤ ਹੋਈ। ਬਾਬਾ ਫਰੀਦ ਯੂਨੀਵਰਸਿਟੀ ਨੇ ਪਿਛਲੇ ਸਾਲ ਸਿਫਤ ਨੂੰ ਐਮਬੀਬੀਐਸ ਪਹਿਲੇ ਸਾਲ ਦੀ ਪ੍ਰੀਖਿਆ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਪੜ੍ਹਾਈ ਛੱਡ ਕੇ ਖੇਡਾਂ ਨੂੰ ਚੁਣਿਆ।

ਸਿਫਤ ਕੌਰ ਦੇ ਪਿਤਾ ਕਿਸਾਨ ਹਨ ਪਰ ਉਸਦੇ ਚਾਰ ਪੰਜ ਚਚੇਰੇ ਭਰਾ ਡਾਕਟਰ ਹਨ। ਸਿਫਤ ਕੌਰ ਨੇ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਛੱਡ ਕੇ ਨਿਸ਼ਾਨੇਬਾਜ਼ੀ ਨੂੰ ਅਪਣਾਇਆ ਅਤੇ ਅੱਜ ਦੁਨੀਆ ‘ਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

LEAVE A REPLY

Please enter your comment!
Please enter your name here