ਕੈਨੇਡਾ ’ਚ ਸਿੱਖ ਨੌਜਵਾਨ ਬਣਿਆ ਪਾਇਲਟ, ਰੌਸ਼ਨ ਕੀਤਾ ਮਾਪਿਆਂ ਦਾ ਨਾਂਅ || Latest News || Punjab News

0
89

ਕੈਨੇਡਾ ’ਚ ਸਿੱਖ ਨੌਜਵਾਨ ਬਣਿਆ ਪਾਇਲਟ, ਰੌਸ਼ਨ ਕੀਤਾ ਮਾਪਿਆਂ ਦਾ ਨਾਂਅ

ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਅਸੀਸਪ੍ਰੀਤ ਸਿੰਘ ਕੈਨੇਡਾ ਵਿਚ ਪਾਇਲਟ ਬਣਿਆ ਹੈ। ਅਸੀਸਪ੍ਰੀਤ ਕੋਟਕਪੁਰਾ ਦਾ ਜੰਮਪਲ ਹੈ। ਉਸ ਦੇ ਪਾਇਲਟ ਬਣਨ ’ਤੇ ਜਿਥੇ ਉਸ ਦੇ ਮਾਪੇ ਅਤੇ ਦੋਸਤ-ਮਿੱਤਰ ਖ਼ੁਸ਼ ਹਨ, ਉਥੇ ਅਰੋੜਬੰਸ ਸਭਾ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਅਸੀਸਪ੍ਰੀਤ ਸਿੰਘ ਦੀ ਉਕਤ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਨਵੀਂ ਪੀੜ੍ਹੀ ਦੇ ਬੱਚੇ ਤੇ ਨੌਜਵਾਨ ਅਸੀਸਪ੍ਰੀਤ ਦੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਜ਼ਰੂਰ ਲੈਣਗੇ।

ਅਸੀਸਪ੍ਰੀਤ ਸਿੰਘ ਦੇ ਮਾਤਾ ਸੁਖਜੀਤ ਕੌਰ ਅਤੇ ਪਿਤਾ ਦਲਜੀਤ ਸਿੰਘ ਨੇ ਦਸਿਆ ਕਿ ਸਟੱਡੀ ਵੀਜ਼ੇ ’ਤੇ 2019 ਵਿੱਚ ਵੈਨਕੂਵਰ (ਕੈਨੇਡਾ) ਵਿਖੇ ਗਏ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਏਅਰ ਕਰਾਫ਼ਟ ਮੇਨਟੈਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਕੀਤੀ। ਇਸ ਦੇ ਨਾਲ-ਨਾਲ ਫ਼ਲਾਇੰਗ ਦਾ ਕੋਰਸ ਵੀ ਮੁਕੰਮਲ ਕੀਤਾ। ਉਨ੍ਹਾਂ ਦੱਸਿਆ ਕਿ ਜਹਾਜ਼ਾਂ ਦੇ ਇੰਜਣ ਬਣਾਉਣ ਵਾਲੀ ਫ਼ੈਕਟਰੀ ਵਿਚ ਨੌਕਰੀ ਕਰਦਿਆਂ ਵੀ ਅਪਣੀ ਪੜ੍ਹਾਈ ਜਾਰੀ ਰੱਖੀ ਤੇ ਗੌਟ ਪੀ.ਪੀ.ਐਲ. (ਪ੍ਰਾਈਵੇਟ ਪਾਇਲਟ ਲਾਇਸੰਸ ਇਨ ਕੈਨੇਡਾ) ਹਾਸਲ ਕੀਤਾ।

ਇਹ ਵੀ ਪੜ੍ਹੋ ਅਕਾਲੀ ਦਲ ਨੇ ਨਵੀਂ ਲਹਿਰ ਦੀ ਕੀਤੀ ਸ਼ੁਰੂਆਤ , ਗੁਰਪ੍ਰਤਾਪ ਵਡਾਲਾ…

ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਨਿਯਮਾਂ ਮੁਤਾਬਕ ਪੜ੍ਹਾਈ ਮੁਕੰਮਲ ਹੋਣ ਅਤੇ ਪਾਇਲਟ ਦਾ ਲਾਇਸੰਸ ਮਿਲਣ ਤੋਂ 6 ਮਹੀਨੇ ਬਾਅਦ ਜੁਆਈਨਿੰਗ ਕੀਤੀ ਜਾਂਦੀ ਹੈ। ਅਸੀਸਪ੍ਰੀਤ ਸਿੰਘ ਦੇ ਦਾਦਾ ਪਾਲ ਸਿੰਘ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਰਹਿ ਕੇ ਅਤੇ ਪਾਇਲਟ ਦੀ ਨੌਕਰੀ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਾਬਤ ਸੂਰਤ ਹੈ ਅਤੇ ਅਪਣੀ ਸਿੱਖੀ ਨੂੰ ਕਾਇਮ ਰਖਿਆ ਹੋਇਆ ਹੈ। ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ, ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅਸੀਸਪ੍ਰੀਤ ਦੀ ਇਸ ਪ੍ਰਾਪਤੀ ‘ਤੇ ਉਸ ਦੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

LEAVE A REPLY

Please enter your comment!
Please enter your name here