ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਸਿੱਖ ਨੌਜਵਾਨ ਦੀ ਹੋਈ ਮੌ.ਤ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੇ ਨਾਲ ਆਏ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।
ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ ਆਕਸੀਜਨ ਦੀ ਘਾਟ ਕਾਰਨ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ :ਰੇਲ ਮੰਤਰਾਲੇ ਦਾ“Limca Book of Records” ‘ਚ ਦਰਜ ਹੋਇਆ ਨਾਮ ||…
ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ। ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ।