ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ਤੇ ਜਥੇਦਾਰ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਵਜੋਂ ਜੋ ਉਨ੍ਹਾਂ ਲਈ ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ਦਾ ਫ਼ੈਸਲਾ ਲਿਆ ਹੈ ਉਸ ਲਈ ਉਹ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ ਪਰ ਪੰਜਾਬ ਅਤੇ ਪੰਜਾਬ ਤੋਂ ਬਾਹਰ ਜਾਂ ਵਿਦੇਸ਼ਾਂ ਵਿਚ ਸੰਗਤਾਂ ਨਾਲ ਵਿਚਰਨ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਸਮੇਂ ਜੈੱਡ ਸੁਰੱਖਿਆ ਰੱਖਣਾ ਵਾਜਿਬ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਉਨ੍ਹਾਂ ਦੇ ਨਾਲ ਨੇੜਿਓਂ ਹੋ ਕੇ ਮਿਲਦੀਆਂ ਹਨ, ਜੋ ਕਿ ਜ਼ੈੱਡ ਸੁਰੱਖਿਆ ਨਾਲ ਇਸ ਤਰ੍ਹਾਂ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਲਈ ਕੇਂਦਰ ਸਰਕਾਰ ਨੇ ਜ਼ੈੱਡ ਸੁਰੱਖਿਆ ਦਾ ਜੋ ਫ਼ੈਸਲਾ ਲਿਆ ਹੈ ਉਸ ਲਈ ਉਹ ਧੰਨਵਾਦ ਕਰਦੇ ਹਨ ਪਰ ਉਨ੍ਹਾਂ ਨੇ ਕੇਂਦਰ ਦੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ।