ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਕਮੇਟੀ ਨੇ PM ਮੋਦੀ ਨੂੰ ਮਿਲਣ ਦਾ ਮੰਗਿਆ ਸਮਾਂ  

0
274

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫ਼ੈਸਲਾ 11 ਮੈਂਬਰੀ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾਂ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

LEAVE A REPLY

Please enter your comment!
Please enter your name here