ਕਿਸਾਨ ਆਗੂ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਪਹੁੰਚੇ ਗਾਇਕ ਬੱਬੂ ਮਾਨ
ਖਨੌਰੀ ਸਰਹੱਦ ਉਤੇ ਪਿਛਲੇ 37 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਪੰਜਾਬੀ ਗਾਇਕ ਬੱਬੂ ਮਾਨ ਬਾਰਡਰ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਦਾ ਹਾਲ-ਚਾਲ ਜਾਣਿਆ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਅੱਜ ਸ਼ਾਮ ਪ੍ਰਸਿੱਧ ਗਾਇਕ ਅਤੇ ਅਦਾਕਾਰ ਬੱਬੂ ਮਾਨ ਆਪਣੇ ਸਾਥੀਆਂ ਸਮੇਤ ਕਿਸਾਨ ਅੰਦੋਲਨ ਵਿਚ ਪਹੁੰਚੇ।