ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

0
24

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ (verdict against Sukhbir Badal) ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ।

ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ

ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ। ਸੁਖਬੀਰ ਬਾਦਲ ਨੇ ਗੋਲੀਕਾਂਡ, ਬੇਅਦਬੀ, ਡੇਰਾ ਮੁਖੀ ਨੂੰ ਮੁਆਫੀ ਸਣੇ ਸਾਰੇ ਗੁਨਾਹ ਕਬੂਲ ਲਏ। ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਮੈਨੇਜਰ ਦਰਬਾਰ ਸਾਹਿਬ ਉਨ੍ਹਾਂ ਦੀ ਹਾਜ਼ਰੀ ਚੈੱਕ ਕਰਨਗੇ।

ਸੁਖਬੀਰ ਬਾਦਲ ਅਤੇ ਸਾਥੀਆਂ ਨੂੰ ਜਥੇਦਾਰ ਸਾਹਿਬ ਨੇ ਲਾਈ ਸਜਾ

ਭਾਂਡੇ ਮਾਂਜਣ ਅਤੇ ਲੰਗਰ ਦੀ ਸੇਵਾ ਲਾਈ, ਟਾਇਲਟ ਸਾਫ਼ ਕਰਨ ਦੀ ਵੀ ਸਜਾ ਲਾਈ, ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗਵਾ ਚੁੱਕੀ-ਜੱਥੇਦਾਰ
ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਅਵਾਰਡ ਵੀ ਵਾਪਸ ਲਿਆ
ਅਕਾਲੀ ਦਲ ਦੇ ਦੋਵੇਂ ਧੜਿਆਂ ਨੂੰ ਇਕੱਠੇ ਹੋਣ ਦਾ ਹੁਕਮ
ਅਕਾਲੀ ਦਲ ‘ਚ ਨਵੀਂ ਭਰਤੀ ਸ਼ੁਰੂ ਕੀਤੀ ਜਾਵੇਗੀ
ਭਰਤੀ ਦੀ ਨਿਗਰਾਨੀ ਲਈ ਨਵੀਂ ਕਮੇਟੀ ਬਣਾਈ, ਜੋੜਿਆਂ ਦੀ ਸੇਵਾ ਕਰਨਗੇ

ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

LEAVE A REPLY

Please enter your comment!
Please enter your name here