ਪਠਾਨਕੋਟ ‘ਚ ਦੇਖੇ ਗਏ ਸ਼ੱਕੀ ਵਿਅਕਤੀਆਂ ਦੇ ਸਕੈਚ ਜਾਰੀ ॥ Punjab News ॥ Latest News

0
106

ਪਠਾਨਕੋਟ ‘ਚ ਦੇਖੇ ਗਏ ਸ਼ੱਕੀ ਵਿਅਕਤੀਆਂ ਦੇ ਸਕੈਚ ਜਾਰੀ

ਪਿਛਲੇ ਦਿਨੀਂ ਪਠਾਨਕੋਟ ਦੇ ਪਿੰਡ ਮਾਮੂਨ ਵਿੱਚ ਸੱਤ ਸ਼ੱਕੀ ਵਿਅਕਤੀ ਦੇਖੇ ਜਾਣ ਅਤੇ ਪੁਲੀਸ ਵੱਲੋਂ ਸਕੈੱਚ ਜਾਰੀ ਕੀਤੇ ਜਾਣ ਤੋਂ ਬਾਅਦ ਗੁਰਦਾਸਪੁਰ ਪੁਲੀਸ ਨੇ ਵੀ ਪਾਕਿਸਤਾਨ ਨਾਲ ਲੱਗਦੇ ਪਿੰਡਾਂ ਨੂੰ ਅਲਰਟ ਕਰ ਦਿੱਤਾ ਹੈ।ਦੱਸ ਦੇਈਏ ਕਿ ਬੀਤੇ ਦਿਨ ਇੱਕ ਔਰਤ ਨੇ ਸੱਤ ਸ਼ੱਕੀ ਲੋਕਾਂ ਨੂੰ ਦੇਖਿਆ ਸੀ।

ਇਨ੍ਹਾਂ ਲੋਕਾਂ ਨੇ ਔਰਤ ਤੋਂ ਪਾਣੀ ਮੰਗਿਆ ਸੀ। ਜਿਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਵੀ ਅਲਰਟ ਮੋਡ ‘ਤੇ ਆ ਗਈ ਹੈ। ਸ਼ੱਕੀ ਵਿਅਕਤੀਆਂ ਦੇ ਸਕੈਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ ਹਨ, ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।

ਇਹ ਵੀ ਪੜ੍ਹੋ: ਸਰਹੱਦ ਨੇੜੇ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ ॥ Punjab News ॥ Latest News

ਜਾਣਕਾਰੀ ਦਿੰਦਿਆਂ ਐਸ.ਐਸ.ਪੀ ਗੁਰਦਾਸਪੁਰ ਨੇ ਦੱਸਿਆ ਕਿ ਪਠਾਨਕੋਟ ‘ਚ ਸ਼ੱਕੀ ਨਜ਼ਰ ਆਉਣ ਤੋਂ ਬਾਅਦ ਪਠਾਨਕੋਟ ‘ਚ ਅਲਰਟ ਦੇ ਚੱਲਦਿਆਂ ਗੁਰਦਾਸਪੁਰ ਜ਼ਿਲੇ ‘ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੀਨਾਨਗਰ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਦੇ ਕੰਢੇ ਸਥਿਤ ਮਕੌੜਾ ਬੰਦਰਗਾਹ, ਦੋਰਾਂਗਲਾ ਅਤੇ ਬਹਿਰਾਮਪੁਰ ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਸ਼ੱਕੀ ਵਿਅਕਤੀਆਂ ਦੇ ਸਕੈਚ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਗਏ ਹਨ, ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਸਕਣਲਈ ਐਸਐਸਪੀ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

LEAVE A REPLY

Please enter your comment!
Please enter your name here