ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ। ਬੀਤੇ ਕੱਲ੍ਹ ਵੀ ਇੱਕ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਆਪਣਾ ਦਿੱਲੀ ਕੂਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸੇ ਵਿਚਾਲੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈਸ ਕਾਨਫਰੰਸ ਹੋਈ। ਮੋਰਚੇ ਨੇ ਭਲਕੇ ਕਾਲਾ ਦਿਨ ਮਨਾਉਣ ਦੀ ਮੰਗੀ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ‘ਤੇ 302 ਦਾ ਪਰਚਾ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਕਿਸਾਨਾਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਜਾਣਗੇ।