ਸਮਾਜ ਸੇਵਿਕਾ ਤੇ ਡਾਕਟਰ ਸੁਹਾਨੀ ਡੋਡਾ ਹੋਏ ‘ਆਪ’ ਪਾਰਟੀ ਵਿਚ ਸ਼ਾਮਲ

0
26
AAP Joinning

ਚੰਡੀਗੜ੍ਹ, 15 ਜੁਲਾਈ 2026 : ਪ੍ਰਸਿੱਧ ਸਮਾਜ ਸੇਵਿਕਾ ਤੇ ਡਾਕਟਰ ਸੁਹਾਨੀ ਡੋਡਾ (Dr. Suhani Doda) ਜੋ ਹਾਲ ਹੀ ਵਿਚ ਅਮਰੀਕਾ ਤੋਂ ਵਾਪਸ ਆਏ ਹਨ ਨੇ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਮੂਲੀਅਤ ਦਰਜ ਕੀਤੀ ਹੈ ।

ਡਾਕਟਰ ਸੁਹਾਨੀ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਕਿਸ ਕਿਸ ਨੇ ਕੀਤਾ ਸਵਾਗਤ

ਮਿਲੀ ਜਾਣਕਾਰੀ ਅਨੁਸਾਰ ‘ਆਪ`ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ `ਆਪ` ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਡਾ. ਡੋਡਾ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਸਿਹਤ ਸੰਭਾਲ ਖੇਤਰ ਵਿੱਚ ਉਹਨਾਂ ਦਾ ਤਜਰਬਾ ਅਤੇ ਜਨਸੇਵਾ ਪ੍ਰਤੀ ਵਚਨਬੱਧਤਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ‘ਆਪ`ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ ।

ਕੀ ਆਖਿਆ ਡਾਕਟਰ ਸੁਹਾਨੀ ਦਾ ਸਵਾਗਤ ਕਰਦਿਆਂ ਮਨੀਸ਼ ਸਿਸੋਦੀਆ ਨੇ

ਉਹਨਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਮਨੀਸ਼ ਸਿਸੋਦੀਆ (Manish Sisodia) ਨੇ ਕਿਹਾ ਕਿ ਪਾਰਟੀ ਇਮਾਨਦਾਰ, ਪੜ੍ਹੇ-ਲਿਖੇ ਅਤੇ ਸੇਵਾ ਭਾਵਨਾ ਵਾਲੇ ਲੋਕਾਂ ਨੂੰ ਇੱਕ ਮੰਚ ‘ਤੇ ਲਿਆ ਰਹੀ ਹੈ ਜੋ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ । ਉਹਨਾਂ ਨੇ ਕਿਹਾ ਕਿ ਮੈਡੀਕਲ ਖੇਤਰ ਵਿੱਚ ਡਾ. ਡੋਡਾ ਦਾ ਤਜਰਬਾ ਅਤੇ ਲੋਕ ਭਲਾਈ ਪ੍ਰਤੀ ਉਹਨਾਂ ਦਾ ਸਮਰਪਣ ਪਾਰਟੀ ਲਈ ਇੱਕ ਵੱਡਾ ਸਰਮਾਇਆ ਸਾਬਤ ਹੋਵੇਗਾ ।

LEAVE A REPLY

Please enter your comment!
Please enter your name here