ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ।

ਸਰਦੀਆਂ ਦੇ ਮੌਸਮ ਵਿੱਚ ਉਹ ਥੋੜ੍ਹੀ ਬੇਅਰਾਮੀ ਮਹਿਸੂਸ ਕਰ ਰਹੇ ਸਨ। ਸੋਨੀਆ ਗਾਂਧੀ ਨੂੰ ਸਾਹ ਦੀ ਤਕਲੀਫ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਸੋਨੀਆ ਗਾਂਧੀ ਦਾ ਪਹਿਲਾਂ ਹੀ ਸਰ ਗੰਗਾਰਾਮ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਯੂਪੀ ਵਿੱਚ ਭਾਰਤ ਜੋੜੋ ਯਾਤਰਾ ਤੋਂ ਵਿਹਲੇ ਹੋ ਕੇ ਰਾਹੁਲ ਗਾਂਧੀ ਅੱਜ ਸ਼ਾਮ ਦਿੱਲੀ ਆਉਣਗੇ ਅਤੇ ਹਸਪਤਾਲ ਵਿੱਚ ਆਪਣੀ ਮਾਂ ਨੂੰ ਮਿਲਣ ਜਾਣਗੇ।