Sonia Gandhi will appear before the ED again today: ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਅੱਜ ਬੁੱਧਵਾਰ ਨੂੰ ਤੀਜੇ ਦਿਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰੇਗੀ। ਸੋਨੀਆ ਤੋਂ 21 ਜੁਲਾਈ ਨੂੰ 3 ਘੰਟੇ ਅਤੇ 26 ਜੁਲਾਈ ਨੂੰ 6 ਘੰਟੇ ਪੁੱਛਗਿੱਛ ਕੀਤੀ ਗਈ ਸੀ। ਸੋਨੀਆ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਅੱਜ ਫਿਰ ਤੋਂ ਦੇਸ਼ ਭਰ ਵਿੱਚ ਸੱਤਿਆਗ੍ਰਹਿ ਕਰੇਗੀ। ਮੀਡੀਆ ਰਿਪੋਰਟ ਅਨੁਸਾਰ ਸੋਨੀਆ ਗਾਂਧੀ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਕਾਂਗਰਸ, ਐਸੋਸੀਏਟ ਜਰਨਲ ਅਤੇ ਯੰਗ ਇੰਡੀਅਨ ਨਾਲ ਸਬੰਧਤ ਸਾਰੇ ਲੈਣ-ਦੇਣ ਸਾਬਕਾ ਖਜ਼ਾਨਚੀ ਮੋਤੀਲਾਲ ਵੋਰਾ ਦੇਖਦੇ ਸਨ।
ਇਹ ਵੀ ਪੜ੍ਹੋ: ਲੁਧਿਆਣਾ ਨਗਰ ਨਿਗਮ ਨੂੰ ਲੱਗਾ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
ਸੂਤਰਾਂ ਅਨੁਸਾਰ 2 ਦਿਨਾਂ ਦੀ ਪੁੱਛਗਿੱਛ ‘ਚ ਸੋਨੀਆ ਗਾਂਧੀ ਤੋਂ 75 ਸਵਾਲ ਪੁੱਛੇ ਗਏ ਹਨ। ਪਹਿਲੇ ਦਿਨ 25 ਸਵਾਲ ਪੁੱਛੇ ਗਏ ਸਨ। ਮੰਗਲਵਾਰ ਨੂੰ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ 50 ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਇਨ੍ਹਾਂ ਸੰਸਦ ਮੈਂਬਰਾਂ ਨੂੰ ਸੋਨੀਆ ਤੋਂ ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਸੰਸਦ ਦੇ ਨੇੜੇ ਵਿਜੇ ਚੌਕ ‘ਚ ਪ੍ਰਦਰਸ਼ਨ ਦੌਰਾਨ ਸਾਰੇ ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਰਾਹੁਲ ਨੇ ਕਿਹਾ ਸੀ ਕਿ ਦੇਸ਼ ਨੂੰ ਪੁਲਿਸ ਰਾਜ ਬਣਾ ਦਿੱਤਾ ਗਿਆ ਹੈ।