69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

0
25
District sports competitions

ਪਟਿਆਲਾ , 13 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾ ਖੇਡ ਮੁਕਾਬਲੇ (District sports competitions) ਕਰਵਾਏ ਜਾ ਰਹੇ ਹਨ ।ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ (Boxing competition) ਅੰਡਰ-19 ਪੀ. ਐਮਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਨਵੰਬਰ ਤੋਂ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ ।

ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ

ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ (State Awardee ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ । ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ, ਮੈਸ. ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ ਡਿਊਟੀ ਨਿਭਾ ਰਹੇ ਹਨ । ਇਸ ਮੌਕੇ ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਦਿਆਲ ਸਿੰਘ, ਪ੍ਰਿੰਸੀਪਲ ਰੰਧਾਵਾ ਸਿੰਘ, ਪ੍ਰਿੰਸੀਪਲ ਸਤੀਸ਼ ਕੁਮਾਰ, ਦਿਲਬਾਗ ਸਿੰਘ ਸਿੱਧੂ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਰਵੀ ਭੱਲਾ,ਰਜਤ ਅਰੋੜਾ, ਸ਼ਿਵ ਕੁਮਾਰ, ਰਕੇਸ਼ ਕੁਮਾਰ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕੱਸੀ ਦੇ ਮੁਕਾਬਲੇ ਸ਼ੁਰੂ

LEAVE A REPLY

Please enter your comment!
Please enter your name here