ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ (Inter-district sports competitions) ਕਰਵਾਏ ਜਾ ਰਹੇ ਹਨ ।
ਮੁੱਖ ਮਹਿਮਾਨ ਨੇ ਦਿੱਤਾ ਖਿਡਾਰਨਾਂ ਨੂੰ ਅਸ਼ੀਰਵਾਦ
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ (Softball) ਅੰਡਰ-19 ਲੜਕੀਆਂ ਦੇ ਮੁਕਾਬਲੇ ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 17 ਨਵੰਬਰ ਤੋਂ 20 ਨਵੰਬਰ ਤੱਕ ਕਰਵਾਏ ਜਾ ਰਹੇ ਹਨ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਸੁਖਰਾਮ ਸਿੰਘ ਸੈਕਟਰੀ ਪੰਜਾਬ ਸਾਫਟਬਾਲ ਐਸੋਸੀਏਸ਼ਨ (Punjab Softball Association) ਤੇ ਚਰਨਜੀਤ ਸਿੰਘ ਭੁੱਲਰ ਸਕੱਤਰ ਜਿਲਾ ਟੂਰਨਾਮੈਂਟ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ ।
ਟੂਰਨਾਮੈਂਟ ਵਿਚ ਕੌਣ ਕੌਣ ਸੀ ਮੌਜੂਦ
ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ, ਮੈਸ. ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਕੁਮਾਰੀ ਹੇਮਾ ਪ੍ਰਿੰਸੀਪਲ ਸ਼ੇਖੂਪੁਰ ਡਿਊਟੀ ਨਿਭਾ ਰਹੇ ਹਨ ।ਇਸ ਮੌਕੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ. ਆਸਾ ਸਿੰਘ, ਬਿਕਰਮ ਠਾਕੁਰ, ਗੌਰਵ ਬਿਰਦੀ, ਗੁਰਜੰਟ ਸਿੰਘ, ਰਣਜੀਤ ਸਿੰਘ, ਅਰੁਣ ਕੁਮਾਰ, ਸਿਮਰਨ ਸਿੰਘ, ਆਕਾਸ਼ਦੀਪ ਚੰਨਾ, ਅਖਿਲ ਬਜਾਜ,ਦੀਪਇੰਦਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਬਲਕਾਰ ਸਿੰਘ,ਰਾਕੇਸ਼ ਕੁਮਾਰ ਲਚਕਾਣੀ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਨ ।
Read More : 69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼









