ਕਪਤਾਨ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

0
137

ਨਵੀ ਦਿਲੀ : ਭਾਰਤੀ ਟੈਸਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਅਚਾਨਕ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਤੋਂ ਪਹਿਲਾਂ ਇਹ ਵੱਡਾ ਐਲਾਨ ਕੀਤਾ ਹੈ। ਭਾਰਤੀ ਟੈਸਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਕੁਝ ਸਮੇਂ ਤੋਂ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਉਨ੍ਹਾਂ ਦੀ ਕਪਤਾਨੀ ਹੇਠ, ਭਾਰਤੀ ਟੀਮ ਨਿਊਜ਼ੀਲੈਂਡ ਵਿਰੁੱਧ ਘਰੇਲੂ ਮੈਦਾਨ ‘ਤੇ 0-3 ਨਾਲ ਟੈਸਟ ਲੜੀ ਹਾਰ ਗਈ ਸੀ।

ਅੱਜ ਧਰਮਸ਼ਾਲਾ ਵਿੱਚ ਹੋਵੇਗਾ ਪੰਜਾਬ ਅਤੇ ਦਿੱਲੀ ਦਾ ਮੈਚ: ਮੀਂਹ ਪੈਣ ਦੀ 65% ਸੰਭਾਵਨਾ

ਉਨ੍ਹਾਂ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਭਾਰਤੀ ਟੀਮ ਆਈਪੀਐਲ 2025 ਤੋਂ ਬਾਅਦ ਟੈਸਟ ਸੀਰੀਜ਼ ਖੇਡਣ ਲਈ ਜੂਨ ਵਿੱਚ ਇੰਗਲੈਂਡ ਦਾ ਦੌਰਾ ਕਰੇਗੀ। ਦੱਸ ਦਈਏ ਕਿ ਰੋਹਿਤ ਨੇ ਖੁਦ ਸੰਨਿਆਸ ਬਾਰੇ ਜਾਣਕਾਰੀ ਦਿੱਤੀ ਹੈ। ਰੋਹਿਤ ਸ਼ਰਮਾ ਨੇ ਇੰਸਟਾਗ੍ਰਾਮ ਸਟੋਰੀ ‘ਤੇ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ “ਸਭ ਨੂੰ ਨਮਸਕਾਰ, ਮੈਂ ਤੁਹਾਨੂੰ ਸਿਰਫ਼ ਇਹ ਦੱਸਣਾ ਚਾਹੁੰਦਾ ਹਾਂ ਕਿ ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹਾਂ। ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ। ਸਾਲਾਂ ਤੋਂ ਤੁਹਾਡੇ ਪਿਆਰ ਅਤੇ ਸਮਰਥਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਮੈਂ ਵਨਡੇ ਫਾਰਮੈਟ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਾ ਰਹਾਂਗਾ। ਰੋਹਿਤ ਸ਼ਰਮਾ ਨੇ 24 ਟੈਸਟ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਕੀਤੀ, ਜਿਨ੍ਹਾਂ ਵਿੱਚੋਂ ਭਾਰਤ ਨੇ 12 ਜਿੱਤੇ ਅਤੇ 9 ਹਾਰੇ। ਇਸ ਤੋਂ ਇਲਾਵਾ ਤਿੰਨ ਟੈਸਟ ਮੈਚ ਡਰਾਅ ਰਹੇ।

LEAVE A REPLY

Please enter your comment!
Please enter your name here