ਕਬੱਡੀ ਮੁਕਾਬਲੇ ‘ਚ ਕਲਸਟਰ ਮੈਣ ਦੀ ਟੀਮ ਜੇਤੂ

0
4
Block level sports competitions
ਪਟਿਆਲਾ, 15 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ-ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡ ਮੁਕਾਬਲੇ (Block level sports competitions) ਆਯੋਜਿਤ ਕੀਤਾ ਗਏ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਐਡਵੋਕੇਟ ਕੀਰਤ ਮਿੱਤਲ ਨੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਦੀ ਹਰ ਪੱਖੋਂ ਮਦਦ ਕਰਨ ਦਾ ਐਲਾਨ ਵੀ ਕੀਤਾ ।
ਮੁੱਖ ਮਹਿਮਾਨ ਵਜੋਂ ਐਡਵੋਕੇਟ ਕੀਰਤ ਮਿੱਤਲ ਨੇ ਕੀਤੀ ਸ਼ਿਰਕਤ
ਇਹਨਾਂ ਖੇਡਾਂ ਦੌਰਾਨ ਬਲਾਕ ਅਧੀਨ ਪੈਂਦੇ ਅੱਠ ਕਲਸਟਰਾਂ ਦੀਆਂ ਵੱਖ-ਵੱਖ ਟੀਮਾਂ ਨੇ ਸ਼ਮੂਲੀਅਤ ਕੀਤੀ । ਇਨਾ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੀ. ਪੀ. ਈ. ਓ. ਪ੍ਰਿਥੀ ਸਿੰਘ ਨੇ ਦੱਸਿਆ ਕਿ ਸਰਕਲ ਸਟਾਈਲ ਕਬੱਡੀ (ਲੜਕੇ) ਮੁਕਾਬਲੇ ਵਿੱਚ ਕਲਸਟਰ ਮੈਣ ਨੇ ਪਹਿਲਾ ਸਥਾਨ ਅਤੇ ਕਲਸਟਰ ਝੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ । ਇਸ ਦੇ ਨਾਲ ਹੀ ਕਬੱਡੀ ਨੈਸ਼ਨਲ ਸਟਾਈਲ (Kabaddi National Style) (ਲੜਕੇ) ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਘਾਸ ਮੰਡੀ ਨੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਲੜਕੀਆਂ ਦੀ ਨੈਸ਼ਨਲ ਸਟਾਇਲ ਕਬੱਡੀ ਟੀਮ ਵਿਚ ਕਲਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲਸਟਰ ਖੇੜੀ ਗੁੱਜਰਾਂ ਨੇ ਦੂਜਾ ਸਥਾਨ ਹਾਸਿਲ ਕੀਤਾ ।
ਡਿਪਟੀ ਡੀ. ਈ. ਓ. ਨੇ ਜੇਤੂਆਂ ਨੂੰ ਕੀਤਾ ਸਨਮਾਨਿਤ
ਉਹਨਾਂ ਨੇ ਅੱਗੇ ਦੱਸਿਆ ਕਿ ਖੋ-ਖੋ (ਲੜਕੇ) ਦੇ ਮੁਕਾਬਲੇ ਵਿਚ ਕਲਸਟਰ ਮਲਟੀਪਰਪਜ ਨੇ ਪਹਿਲਾ ਤੇ ਕਲਸਟਰ ਵਿਕਟੋਰੀਆ ਨੇ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਖੋ-ਖੋ (ਲੜਕੀਆਂ) ਵਿੱਚ ਕਲਸਟਰ ਤ੍ਰਿਪੜੀ ਨੇ ਪਹਿਲਾ ਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ । ਰੱਸਾ ਕੱਸੀ ਦੇ ਮੁਕਾਬਲੇ ਵਿੱਚ ਕਲਸਟਰ ਖੇੜੀ ਗੁੱਜਰਾਂ ਨੇ ਪਹਿਲਾ ਅਤੇ ਕਲਸਟਰ ਮਲਟੀਪਰਪਜ ਨੇ ਦੂਜਾ ਸਥਾਨ ਹਾਸਿਲ ਕੀਤਾ ।

ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉਪ-ਜਿਲਾ ਸਿੱਖਿਆ ਅਫਸਰ ਪਟਿਆਲਾ ਅਤੇ ਬੀ. ਪੀ. ਈ. ਓ. ਵੱਲੋਂ ਨਿਭਾਈ ਗਈ

ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਉਪ-ਜਿਲਾ ਸਿੱਖਿਆ ਅਫਸਰ ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ । ਇਸ ਮੌਕੇ ਸੀ. ਐਚ. ਟੀ. ਪੂਰਨ ਸਿੰਘ ਮੈਣ, ਸੀਐਚਟੀ ਭੁਪਿੰਦਰ ਸਿੰਘ, ਸੀ. ਐਚ. ਟੀ. ਬਿੰਦੂ ਬਾਲਾ, ਸੀ. ਐਚ. ਟੀ. ਸੰਦੀਪ ਕੌਰ, ਸੀਐਚਟੀ ਸਤਵੰਤ ਕੌਰ ਤੇ ਸੀ. ਐਚ. ਟੀ. ਅਮਨਦੀਪ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ ।

LEAVE A REPLY

Please enter your comment!
Please enter your name here