ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

0
3
volleyball

ਪਟਿਆਲਾ, 6 ਅਕਤੂਬਰ 2025 : ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ (Zonal Volleyball Tournament of Zone Patiala-2) ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ ।

ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਲਿਆ ਟੀਮਾਂ ਨੇ ਭਾਗ

ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਮਮਤਾ ਰਾਣੀ ਜੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ । ਸਕੂਲ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ (The school’s under-14 girls’ volleyball team) ਵਿੱਚ ਜਸਮੀਨ ਕੌਰ, ਆਂਚਲ, ਆਰੂਸ਼ੀ, ਜਸਮੀਤ ਕੌਰ, ਲਵਨਪ੍ਰੀਤ ਕੌਰ, ਮੁਨਾਲੀ ਕੁਮਾਰੀ , ਨੰਦਨੀ, ਪ੍ਰੀਤੀ ਕੁਮਾਰੀ, ਸੰਧਿਆ, ਸਨੇਹਾ, ਅਨਮ ਬੀ ਅਤੇ ਜਸਮੀਨ ਕੌਰ ਸ਼ਾਮਲ ਸਨ। ਸਕੂਲ ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ ।

ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਲਿਆ ਹੈ ਭਾਗ

ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲਿਆ ਹੈ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੀ ਟੀਮ ਵਿੱਚ ਤਜ਼ਰਬੇ ਦੀ ਕਮੀ ਹੈ ਪਰ ਇਸ ਟੂਰਨਾਮੈਂਟ ਤੋਂ ਉਹਨਾਂ ਦੀ ਟੀਮ ਨੂੰ ਬਹੁਤ ਕੁੱਝ ਸਿਖਣ ਨੂੰ ਮਿਲਿਆ ਹੈ । ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਅਗਲੇ ਸਾਲ ਉਹਨਾਂ ਦੀ ਟੀਮ ਗੋਲਡ ਮੈਡਲ ਹਾਸਲ ਕਰੇਗੀ ।

ਸਕੂਲ ਦੇ ਖਿਡਾਰੀ ਮਮਤਾ ਰਾਣੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ : ਸਕੂਲ ਇੰਚਾਰਜ

ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) (Mrs. Ravinderpal Kaur (School Incharge)) ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀ ਮਮਤਾ ਰਾਣੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਰਹੇ ਹਨ । ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸ੍ਰੀਮਤੀ ਮਮਤਾ ਰਾਣੀ ਉਹਨਾਂ ਦੇ ਸਕੂਲ ਦੇ ਅਧਿਆਪਕ ਹਨ । ਇਸ ਮੌਕੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਸ੍ਰੀਮਤੀ ਲੀਨਾ (ਸ. ਸ. ਮਿਸਟ੍ਰੈਸ) ਅਤੇ ਸ੍ਰੀਮਤੀ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ ।

Read More : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਆਯੋਜਿਤ

LEAVE A REPLY

Please enter your comment!
Please enter your name here