IND vs AUS: ਸਿਡਨੀ ਟੈਸਟ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਇਹ ਤੇਜ਼ ਗੇਂਦਬਾਜ਼ ਹੋਇਆ ਬਾਹਰ
ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਪੰਜਵਾਂ ਅਤੇ ਆਖਰੀ ਮੈਚ ਸਿਡਨੀ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਲਈ ਹੁਣ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਮੈਚ ‘ਚ ਟੀਮ ਇੰਡੀਆ ਆਪਣੀ ਬਿਹਤਰੀਨ ਖੇਡ ਨਾਲ ਉਤਰਨਾ ਚਾਹੇਗੀ। ਮੈਚ ਤੋਂ ਇੱਕ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।
ਆਕਾਸ਼ ਦੀਪ ਸਿਡਨੀ ਟੈਸਟ ਤੋਂ ਬਾਹਰ
ਦੱਸ ਦਈਏ ਕਿ ਤੇਜ਼ ਗੇਂਦਬਾਜ਼ ਆਕਾਸ਼ ਦੀਪ ਸਿਡਨੀ ਟੈਸਟ ਤੋਂ ਬਾਹਰ ਹੋ ਗਏ ਹਨ। ਜਿਸ ਦੀ ਜਾਣਕਾਰੀ ਮੁੱਖ ਕੋਚ ਗੌਤਮ ਗੰਭੀਰ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ। ਦਰਅਸਲ, ਤੇਜ਼ ਗੇਂਦਬਾਜ਼ ਆਕਾਸ਼ ਦੀਪ ਪਿੱਠ ਦੀ ਸੱਟ ਤੋਂ ਪੀੜਤ ਹਨ। ਜਿਸ ਕਾਰਨ ਉਨ੍ਹਾਂ ਨੂੰ ਸਿਡਨੀ ਟੈਸਟ ਤੋਂ ਬਾਹਰ ਰਹਿਣਾ ਪਵੇਗਾ। ਆਕਾਸ਼ ਦੀਪ ਦੀ ਸੱਟ ਦੇ ਬਾਰੇ ‘ਚ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਆਕਾਸ਼ ਦੀਪ ਪਿੱਠ ਦੀ ਸਮੱਸਿਆ ਕਾਰਨ ਮੈਚ ਤੋਂ ਬਾਹਰ ਹੋ ਗਏ ਹਨ।’ ਆਕਾਸ਼ ਦੀਪ ਨੇ ਗਾਬਾ ਟੈਸਟ ‘ਚ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਆਕਾਸ਼ ਦੀਪ ਨੇ ਗਾਬਾ ਟੈਸਟ ਵਿੱਚ 31 ਦੌੜਾਂ ਦੀ ਪਾਰੀ ਖੇਡੀ ਸੀ।