ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਜਿੱਤਿਆ ਖ਼ਿਤਾਬੀ ਮੁਕਾਬਲਾ
ਭਾਰਤ ਨੇ 9 ਮਹੀਨਿਆਂ ਦੇ ਅੰਦਰ ਦੂਜਾ ਆਈਸੀਸੀ ਖਿਤਾਬ ਜਿੱਤ ਲਿਆ ਹੈ। ਟੀਮ ਨੇ ਦੁਬਈ ‘ਚ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀਮ ਨੇ ਜੂਨ 2024 ਵਿੱਚ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ।
ਦੱਸ ਦਈਏ ਕਿ ਦੁਬਈ ‘ਚ ਐਤਵਾਰ ਨੂੰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ। ਭਾਰਤ ਨੇ 49ਵੇਂ ਓਵਰ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ 76, ਸ਼੍ਰੇਅਸ ਅਈਅਰ ਨੇ 48 ਅਤੇ ਕੇਐਲ ਰਾਹੁਲ ਨੇ 34 ਦੌੜਾਂ ਬਣਾਈਆਂ।
ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਭਾਰਤ ਨੂੰ 252 ਦੌੜਾਂ ਦੇ ਟੀਚੇ ਦੇ ਸਾਹਮਣੇ ਮਜ਼ਬੂਤ ਸ਼ੁਰੂਆਤ ਦਿਵਾਈ। ਦੋਵਾਂ ਨੇ ਸੈਂਕੜੇ ਦੀ ਸਾਂਝੇਦਾਰੀ ਕੀਤੀ। ਰੋਹਿਤ ਨੇ ਤੇਜ਼ ਅਰਧ ਸੈਂਕੜੇ ਵਾਲੀ ਪਾਰੀ ਖੇਡਦਿਆਂ 7 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 76 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਨੇ ਟੀਮ ਨੂੰ ਮੈਚ ਤੋਂ ਬਾਹਰ ਨਹੀਂ ਹੋਣ ਦਿੱਤਾ।