IPL 2025: ਮੁਲਤਵੀ ਹੋਣ ਤੋਂ ਬਾਅਦ IPL ਦਾ ਰੋਮਾਂਚ ਅੱਜ ਫਿਰ ਤੋਂ ਸ਼ੁਰੂ; RCB ਤੇ KKR ਵਿਚਕਾਰ ਮੁਕਾਬਲਾ

0
83

ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ 58ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਬੰਗਲੁਰੂ ਦੇ ਘਰੇਲੂ ਮੈਦਾਨ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਇਸ ਸੀਜ਼ਨ ਦਾ ਪਹਿਲਾ ਮੈਚ ਇਨ੍ਹਾਂ ਦੋਵਾਂ ਟੀਮਾਂ ਵਿਚਕਾਰ ਖੇਡਿਆ ਗਿਆ ਸੀ। ਉਸ ਮੈਚ ਵਿੱਚ, ਬੰਗਲੁਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ।

ਦੱਸ ਦਈਏ ਕਿ ਆਈਪੀਐਲ 2025 ਦਾ ਉਤਸ਼ਾਹ ਇੱਕ ਵਾਰ ਫਿਰ ਸ਼ਨੀਵਾਰ ਨੂੰ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਕਾਰ ਹੋਣ ਵਾਲੇ ਮੈਚ ਨਾਲ ਸ਼ੁਰੂ ਹੋਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2025 ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ। ਪਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਬੋਰਡ ਨੇ ਇੱਕ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਸੀ।

ਇਸ ਸੀਜ਼ਨ ਵਿੱਚ ਹੁਣ ਤੱਕ ਕੁੱਲ 58 ਮੈਚ ਖੇਡੇ ਜਾ ਚੁੱਕੇ ਸਨ, ਜਿਸ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ ਵੀ ਸ਼ਾਮਲ ਹੈ ਜੋ ਵੀਰਵਾਰ ਨੂੰ ਰੱਦ ਹੋ ਗਿਆ ਸੀ। ਹਾਲਾਂਕਿ, ਬੀਸੀਸੀਆਈ ਨੇ ਦਿੱਲੀ ਅਤੇ ਪੰਜਾਬ ਵਿਚਾਲੇ ਮੈਚ ਨੂੰ ਮੁੜ ਕਰਾਉਣ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here