ਪਟਿਆਲਾ, 1 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ (Inter-district sports competition) ਕਰਵਾਏ ਗਏ ।
ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ ਦੇ ਵਿੱਚ ਦੋ ਮੈਡਲ ਪ੍ਰਾਪਤ ਕੀਤੇ ਗੋਲਡ ਤੇ ਬਰਾਉਨਜ਼ ਮੈਡਲ
ਜਿਲਾ ਸਪੋਰਟਸ ਕੋਆਰਡੀਨੇਟਰ (District Sports Coordinator) ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਬਾਸਕਿਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਪੀ. ਐਮ. ਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ । ਪ੍ਰਿੰਸੀਪਲ ਵਿਜੇ ਕਪੂਰ ਤੇ ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ ਦੇ ਵਿੱਚ ਦੋ ਮੈਡਲ ਪ੍ਰਾਪਤ ਕੀਤੇ, ਗੋਲਡ ਤੇ ਬਰਾਉਨਜ਼ ਮੈਡਲ ।
ਪਟਿਆਲਾ ਵਿੰਗ ਦੀ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਤੇ ਪਟਿਆਲੇ ਜਿਲੇ ਦੀ ਬਾਸਕਟਬਾਲ ਟੀਮ ਨੇ ਅੰਡਰ-17 ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਵਿੱਚ ਬਰਾਉਨਜ਼ ਮੈਡਲ ਜਿੱਤਿਆ
ਉਹਨਾਂ ਨੇ ਦੱਸਿਆ ਕਿ ਪਟਿਆਲਾ ਵਿੰਗ ਦੀ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਤੇ ਪਟਿਆਲੇ ਜਿਲੇ ਦੀ ਬਾਸਕਟਬਾਲ ਟੀਮ ਨੇ ਅੰਡਰ-17 ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਵਿੱਚ ਬਰਾਉਨਜ਼ ਮੈਡਲ ਜਿੱਤਿਆ । ਅੱਜ ਮੁੱਖ ਮਹਿਮਾਨ ਦੇ ਤੌਰ ਜਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਨੇ ਉਚੇਚੇ ਤੌਰ ਤੇ ਪੀ. ਐਮ. ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਬਾਸਕਟਬਾਲ ਦੇ ਖਿਡਾਰੀਆਂ ਨੂੰ ਟਰਾਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ, ਅਮਰਜੋਤ ਸਿੰਘ ਕੋਚ, ਰਮਨੀਕ ਅਹੂਜਾ ਕੋਚ ਤੇ ਵਿੰਗ ਦੇ ਕੈਪਟਨ ਦਾਨਿਸ਼, ਜਿਲੇ ਦੀ ਟੀਮ ਦੇ ਕੈਪਟਨ ਯਸ਼ਪ੍ਰੀਤ ਨੂੰ ਤੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਸੁਖਵਿੰਦਰ ਸਿੰਘ,ਹਰਦੀਪ ਕੌਰ, ਕਮਲਜੀਤ ਕੌਰ, ਹਰਵੀਰ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।
Read More : 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਯੋਗਾ ਮੁਕਾਬਲੇ ਹੋਏ









